14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ

ਅਜੀਤ ਡੈਸਕ 15-02-2026
ਜੈਤੋ, 14 ਫ਼ਰਵਰੀ (ਗੁਰਮੀਤਪਾਲ ਰੋੜੀਕਪੂਰਾ)-ਸਥਾਨਕ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਪਿ੍ੰਸੀਪਲ ਕੁਸਮ ਕਾਲੜਾ ਦੀ ਅਗਵਾਈ ਕੀਤੀ ਗਈ | ਸਕੂਲ ਪਹੁੰਚਣ 'ਤੇ ਵਿਦਿਆਰਥੀਆਂ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ | ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਕੇਸ਼ ਰੋਮਾਣਾ, ਮੀਤ ਪ੍ਰਧਾਨ ਰਾਮੇਸ਼ ਵਰਮਾ, ਸਕੱਤਰ ਮਦਨ ਲਾਲ ਗੋਇਲ, ਮੈਨੇਜਰ ਦਿਨੇਸ਼ ਗੋਇਲ, ਖਜ਼ਾਨਚੀ ਅਨਿਲ ਬਾਂਸਲ, ਸਹਿ ਸਕੱਤਰ ਪੰਕਜ ਸਿੰਗਲਾ, ਡਿਪਟੀ ਮੈਨੇਜਰ ਮੁਕੇਸ਼ ਗੋਇਲ, ਸਾਲਸੀ ਬੋਰਡ ਦੇ ਚੇਅਰਮੈਨ ਪ੍ਰਸ਼ੋਤਮ ਸਿੰਗਲਾ, ਮੈਂਬਰ ਸਾਹਿਲ ਮਿੱਤਲ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਪਹੁੰਚੇ | ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਸ਼ੁਭ ਇੱਛਾਵਾਂ ਦਿੰਦਿਆਂ ਯਾਦਗਾਰੀ ਤੋਹਫ਼ੇ ਦਿੱਤੇ¢ ਵਿਦਿਆਰਥੀਆਂ ਨੂੰ ਵੱਖ ਵੱਖ ਸ਼ੈਸ਼ਿਆਂ ਨਾਲ ਨਵਾਜ਼ਿਆ ਗਿਆ | ਮਿਸ ਫ਼ੇਅਰਵੈੱਲ ਜਸ਼ਨਦੀਪ ਕੌਰ (ਕਾਮਰਸ ਗਰੁੱਪ) ਨੂੰ ਚੁਣਿਆ ਅਤੇ ਮਿਸਟਰ ਫੇਅਰਵੈੱਲ ਪਾਰਸ ਅਰੋੜਾ (ਨਾਨ ਮੈਡੀਕਲ ਗਰੁੱਪ) ਨੂੰ ਚੁਣਿਆ ਗਿਆ¢ ਮੰਚ ਸੰਚਾਲਨ ਜਸਪ੍ਰੀਤ ਸਿੰਘ, ਨੀਲੂ ਅਤੇ ਸੁਨੀਤਾ ਸ਼ਰਮਾ ਨੇ ਕੀਤਾ | ਇਸ ਮੌਕੇ ਸਰਸਵਤੀ ਜੀਨੀਅਸ ਸਕੂਲ ਦੇ ਪਿ੍ੰਸੀਪਲ ਗਗਨਦੀਪ ਬਰਾੜ, ਸਰਸਵਤੀ ਪਲੇਅ ਵੇ ਦੇ ਪਿ੍ੰਸੀਪਲ ਵਨੀਤਾ ਗੋਇਲ ਅਤੇ ਅੰਕੁਰ ਮਿੱਤਲ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਇਕਾਈ ਮਲੋਟ ਦੀ ਮੀਟਿੰਗ ਅਗਲੀ ਖ਼ਬਰ ਮਹਾਂ ਸ਼ਿਵਰਾਤਰੀ ਸ਼ਿਵ ਸ਼ਕਤੀ ਧਾਮ ਤਲਵੰਡੀ ਭੰਗੇਰੀਆ ਵਿਖੇ ਮਨਾਈ ਜਾਵੇਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।