14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਇਕਾਈ ਮਲੋਟ ਦੀ ਮੀਟਿੰਗ

ਅਜੀਤ ਡੈਸਕ 15-02-2026
ਮਲੋਟ, 14 ਫ਼ਰਵਰੀ (ਪਾਟਿਲ)-ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਯੂਨਿਟ ਮਲੋਟ ਦੀ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਹੋਈ | ਮਾ. ਹਿੰਮਤ ਸਿੰਘ ਦੇ ਮੌਜੂਦ ਨਾ ਹੋਣ ਕਾਰਨ ਮੀਟਿੰਗ ਦੀ ਪ੍ਰਧਾਨਗੀ ਖੇਤਾ ਸਿੰਘ ਨੇ ਕੀਤੀ | ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਮੁਲਜ਼ਮ ਪੈਨਸ਼ਨਰ ਸਾਂਝਾ ਫ਼ਰੰਟ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਵਿਚ ਟਾਲ-ਮਟੋਲ ਕਰਨ ਦੀ ਨੀਤੀ ਦੀ ਨਿਖੇਧੀ ਕੀਤੀ ਗਈ | ਇਸ ਤੋਂ ਇਲਾਵਾ ਦੇਸ਼ ਵਿਆਪੀ ਹੜਤਾਲ ਨੂੰ ਸਮਰਥਨ ਦੇਣ ਲਈ ਸਾਥੀਆਂ ਦਾ ਧੰਨਵਾਦ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਬੀਤੇ ਦਿਨੀਂ ਪੱਛਮੀ ਬੰਗਾਲ ਦੀ ਹਾਈਕੋਰਟ ਦੁਆਰਾ ਮੁਲਾਜ਼ਮ ਤੇ ਪੈਨਸ਼ਨਰਜ਼ ਦਾ ਪਿਛਲੇ ਕਈ ਸਾਲਾਂ ਦਾ ਡੀ.ਏ. ਦੇ ਬਕਾਏ ਦੀ ਰਕਮ ਦਾ 25 ਫ਼ੀਸਦੀ 6 ਹਫ਼ਤਿਆਂ ਵਿਚ ਜਾਰੀ ਕਰਨ ਦਾ ਸਮਾਂ ਦਿੱਤਾ ਗਿਆ ਅਤੇ ਨਾਲ ਹੀ ਬਾਕੀ ਬਚਦੀ ਰਕਮ ਦੇ ਭੁਗਤਾਨ ਲਈ ਦੋ ਰਿਟਾਇਰਡ ਜੱਜ ਤੇ ਇਕ ਰਿਟਾਇਰਡ ਆਈ.ਏ.ਐੱਸ. ਅਧਿਕਾਰੀ ਦੀ ਨਿਗਰਾਨੀ ਕਮੇਟੀ ਦਾ ਵੀ ਗਠਨ ਕੀਤਾ ਗਿਆ | ਇਸ ਫ਼ੈਸਲੇ ਨਾਲ ਪੰਜਾਬ ਸਰਕਾਰ ਦੇ ਮੁਲਜ਼ਮ ਤੇ ਪੈਨਸ਼ਨਰਜ਼ ਨੂੰ ਇਕ ਆਸ ਬੱਝੀ ਹੈ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਸਰਕਾਰ ਵੀ ਕਿਸੇ ਅਦਾਲਤੀ ਹੁਕਮਾਂ ਦੇ ਜਾਰੀ ਹੋਣ ਤੋਂ ਪਹਿਲਾਂ ਹੀ ਡੀ.ਏ. ਬਾਰੇ ਕੋਈ ਹਾਂ ਪੱਖੀ ਫ਼ੈਸਲਾ ਲਵੇਗੀ | ਆਗੂਆਂ ਨੇ ਕਿਹਾਕਿ ਪਿਛਲੇ ਦਿਨੀਂ ਅਮਰੀਕਾ ਵਲੋਂ ਵਪਾਰ ਸੰਧੀ ਜੋ ਕੀਤੀ ਗਈ ਹੈ, ਉਹ ਭਾਰਤੀ ਲੋਕਾਂ ਦੇ ਵਿਰੁੱਧ ਹੈ | ਮੀਟਿੰਗ ਵਿਚ ਪਰਦੀਪ ਕੁਮਾਰ ਸ਼ਰਮਾ ਨੇ ਆਪਣੇ ਵਿਆਹ ਦੀ 50ਵੀਂ ਵਰ੍ਹੇਗੰਢ ਅਤੇ ਰਾਮਪ੍ਰਤਾਪ ਨੇ ਆਪਣੇ ਬੇਟੇ ਦੇ ਵਿਆਹ ਦੀ ਖ਼ੁਸ਼ੀ ਵਿਚ ਮੂੰਹ ਮਿੱਠਾ ਕਰਵਾਇਆ ਗਿਆ | ਇਸ ਮੌਕੇ ਦਰਸ਼ਨ ਲਾਲ ਕੰਸਲ, ਕੁਲਵਿੰਦਰ ਸਿੰਘ, ਦਲਵੀਰ ਸਿੰਘ, ਪ੍ਰੇਮ ਸਾਗਰ, ਰੇਸ਼ਮ ਸਿੰਘ, ਬਲਵੀਰ ਚੰਦ, ਬੁੱਧ ਰਾਮ, ਗੁਰਦੀਪ ਸਿੰਘ ਗਿੱਲ, ਵਿਨੋਦ ਨਾਗਪਾਲ, ਵਿਜੇ ਗਰਗ, ਗੁਰਤੇਜ ਬਰਾੜ, ਹਰਜਿੰਦਰ ਬਰਾੜ, ਪਿਰਥੀ ਸਿੰਘ, ਟਹਿਲ ਸਿੰਘ, ਸੁਰਜੀਤ ਸਿੰਘ, ਰਾਕੇਸ਼ ਕੁਮਾਰ ਜੈਨ ਅਤੇ ਬਾਬੂ ਰਾਮ ਹਾਜ਼ਰ ਸਨ |
ਪਿਛਲੀ ਖ਼ਬਰ ਡੀ.ਏ.ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।