14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਗੁਰਦੀਪ ਸਿੰਘ ਥਾਂਦੇਵਾਲਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 15-02-2026
ਸ੍ਰੀ ਮੁਕਤਸਰ ਸਾਹਿਬ, 14 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਥਾਂਦੇਵਾਲਾ ਤੇ ਸੁਖਮੰਦਰ ਸਿੰਘ ਬਰਾੜ ਦੇ ਪਿਤਾ ਗੁਰਦੀਪ ਸਿੰਘ ਥਾਂਦੇਵਾਲਾ ਸਦੀਵੀ ਵਿਛੋੜਾ ਦੇ ਗਏ ਹਨ | ਉਨ੍ਹਾਂ ਦੇ ਦਿਹਾਂਤ 'ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ, ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਲੰਡੇਰੋਡੇ, ਭਾਕਿਯੂ ਲੱਖੋਵਾਲ (ਟਿਕੈਤ) ਦੇ ਜ਼ਿਲ੍ਹਾ ਸਕੱਤਰ ਗੁਰਮੀਤ ਸਿੰਘ ਲੰਬੀਢਾਬ, ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ, ਭਾਕਿਯੂ ਡਕੌਂਦਾ (ਬੁਰਜ ਗਿੱਲ) ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਵੱਟੂ, ਭਾਕਿਯੂ ਮਾਲਵਾ ਦੇ ਜ਼ਿਲ੍ਹਾ ਪ੍ਰਧਾਨ ਕੁਲਵੀਰ ਸਿੰਘ ਧੂਲਕੋਟ, ਕੌਮੀ ਕਿਸਾਨ ਯੂਨੀਅਨ ਦੇ ਬੁਲਾਰੇ ਲੱਖਾ ਸਿੰਘ ਆਲਮਵਾਲਾ, ਭਾਕਿਯੂ ਡਕੌਂਦਾ (ਧਨੇਰ) ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਉੜਾਂਗ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਕਬਰਵਾਲਾ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਅਸਪਾਲ, ਭਾਕਿਯੂ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਗੁਰੂਸਰ, ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਵਣਵਾਲਾ, ਕੁੱਲ ਹਿੰਦ ਕਿਸਾਨ ਸਭਾ (ਪੁੰਨਾਂਵਾਲ) ਦਾ ਜ਼ਿਲ੍ਹਾ ਪ੍ਰਧਾਨ ਕਾਮਰੇਡ ਧਰਮਪਾਲ ਸਿੰਘ ਝਬੇਲਵਾਲੀ ਆਦਿ ਕਿਸਾਨ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਇਸ ਦੁੱਖ ਦੀ ਘੜੀ ਵਿਚ ਥਾਂਦੇਵਾਲਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |
ਪਿਛਲੀ ਖ਼ਬਰ ਆਦਰਸ਼ ਸਕੂਲ ਕੋਟਭਾਈ ਵਿਖੇ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਏ ਅਗਲੀ ਖ਼ਬਰ ਬਿਨਾਂ ਈ-ਕੇ.ਵਾਈ.ਸੀ. ਦੇ ਰਸੋਈ ਗੈਸ ਮਿਲਣ 'ਚ ਗ੍ਰਾਹਕਾਂ ਨੂੰ ਆਵੇਗੀ ਮੁਸ਼ਕਿਲ-ਗੈਸ ਡੀਲਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।