14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਆਦਰਸ਼ ਸਕੂਲ ਕੋਟਭਾਈ ਵਿਖੇ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਏ

ਅਜੀਤ ਡੈਸਕ 15-02-2026
ਗਿੱਦੜਬਾਹਾ, 14 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਪਿ੍ੰਸੀਪਲ ਮੁਨੀਸ਼ਾ ਗੁਪਤਾ ਦੀ ਰਹਿਨੁਮਾਈ ਹੇਠ ਬੀ.ਆਈ.ਐੱਸ. ਮੁਕਾਬਲਿਆਂ 'ਚ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਮੁਨੀਸ਼ਾ ਗੁਪਤਾ ਨੇ ਦੱਸਿਆ ਕਿ ਸਮਾਗਮ ਦਾ ਮੁੱਖ ਉਦੇਸ਼ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਵਿਚ ਰੋਜ਼ਾਨਾ ਦੇ ਜੀਵਨ ਅਤੇ ਰਾਸ਼ਟਰ ਨਿਰਮਾਣ 'ਚ ਗੁਣਵੱਤਾ ਤੇ ਮਿਆਰਾਂ ਦੀ ਮਹੱਤਤਾ ਬਾਰੇ ਜਾਗਰੂਕ ਪੈਦਾ ਕਰਨਾ ਹੈ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਪ੍ਰਭਾਵਸ਼ਾਲੀ ਲੇਖਾਂ ਤੇ ਰਚਨਾਤਮਿਕ ਪੋਸਟਰਾਂ ਰਾਹੀਂ ਬੀ.ਆਈ.ਐੱਸ. ਮਿਆਰਾਂ ਬਾਰੇ ਆਪਣੀ ਵਧੀਆ ਸੂਝਬੂਝ ਦਾ ਪ੍ਰਦਰਸ਼ਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਮਾਗਮ ਨੂੰ ਵਧੀਆ ਢੰਗ ਨਾਲ ਨੇਪਰੇ ਚਾੜ੍ਹਨ ਲਈ ਬੀ.ਆਈ.ਐੱਸ. ਚੰਡੀਗੜ੍ਹ ਤੋਂ ਆਰਥਿਕ ਮਦਦ ਨਾਲ ਹੀ ਸੰਭਵ ਹੋ ਸਕਿਆ ਹੈ | ਉਨ੍ਹਾਂ ਵਿਕਸਿਤ ਕੁਮਾਰ ਅਤੇ ਵਿਕਾਸ ਕੁਮਾਰ ਦਾ ਵਿਸ਼ੇਸ਼ ਧੰਨਵਾਦ ਕੀਤਾ | ਸਟੈਂਡਰਡ ਕਲੱਬ ਤੋਂ ਕਮਲਪ੍ਰੀਤ ਕੌਰ ਤੇ ਸੋਨੀਆ ਰਾਣੀ ਨੇ ਵਿਦਿਆਰਥੀਆਂ ਨੂੰ ਸੁਰੱਖਿਆ ਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਮਿਆਰਾਂ ਦੀ ਮਹੱਤਤਾ ਸਮਝਣ ਲਈ ਪ੍ਰੇਰਿਤ ਕੀਤਾ ਗਿਆ | ਇਨ੍ਹਾਂ ਮੁਕਾਬਲਿਆਂ ਵਿਚ ਪਹਿਲਾ ਸਥਾਨ ਰਿਪਨਪ੍ਰੀਤ ਕੌਰ, ਦੂਜਾ ਗਗਦੀਪ ਕੌਰ ਅਤੇ ਤੀਜਾ ਸਥਾਨ ਕੋਮਲਪ੍ਰੀਤ ਕੌਰ ਨੇ ਹਾਸਿਲ ਕੀਤਾ | ਜੇਤੂਆਂ ਨੂੰ ਨਕਦ ਇਨਾਮ ਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਨਦੀਪ ਕੌਰ ਅਤੇ ਹਰਪ੍ਰੀਤ ਕੌਰ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਕਾਨੂੰਨੀ ਜਾਗਰੂਕਤਾ ਸਮਾਗਮ ਅਗਲੀ ਖ਼ਬਰ ਗੁਰਦੀਪ ਸਿੰਘ ਥਾਂਦੇਵਾਲਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।