22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ

ਅਜੀਤ ਡੈਸਕ 16-02-2026
ਫ਼ਰੀਦਕੋਟ, 15 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਮੁਕਤੀਸਰ ਵੈਲਫ਼ੇਅਰ ਕਲੱਬ (ਰਜਿ:) ਸ੍ਰੀ ਮੁਕਤਸਰ ਸਾਹਿਬ ਵਲੋਂ ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਵਿਖੇ ਅੱਖਾਂ ਦਾ ਵਿਸ਼ਾਲ ਮੁਫ਼ਤ ਜਾਂਚ ਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ¢ ਕੈਂਪ ਦਾ ਉਦਘਾਟਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ | ਕੈਂਪ ਦੇ ਮੁੱਖ ਮਹਿਮਾਨ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਸਨ | ਜਦਕਿ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਐਨ.ਆਰ.ਆਈ. ਦਲਜੀਤ ਸਿੰਘ ਬੁੱਟਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਚਲਾਈ ਗਈ ਹੈ¢ ਇਸੇ ਮੁਹਿੰਮ ਨੂੰ ਜਾਰੀ ਰੱਖਦਿਆਂ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ¢ ਕੈਂਪ 'ਚ ਸਿਵਲ ਹਸਪਤਾਲ ਦੇ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ | ਮਰੀਜ਼ਾਂ ਨੂੰ ਐਨਕਾਂ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ¢ ਕੈਂਪ ਵਿਚ ਮਰੀਜ਼ਾਂ ਦੇ ਬੈਠਣ ਅਤੇ ਚਾਹ ਪਾਣੀ ਦਾ ਬਹੁਤ ਵਧੀਆ ਪ੍ਰਬੰਧ ਕੀਤਾ ਗਿਆ | ਇਸ ਮੌਕੇ ਪ੍ਰਧਾਨ ਜਸਪ੍ਰੀਤ ਛਾਬੜਾ, ਡਾ. ਵਿਜੈ ਬਜਾਜ, ਮਨਦੀਪ ਖੁਰਾਣਾ, ਵਿਕਰਮਜੀਤ ਸਿੰਘ, ਵਰਿੰਦਰ ਸਿੰਘ, ਨਵਦੀਪ ਸਿੰਘ, ਜੁਗਿੰਦਰ ਸਿੰਘ, ਦੀਪਾਂਸ਼ੂ ਕੁਮਾਰ, ਦੀਪਾਂਸ਼ੂ ਮੈਣੀ, ਅਜੈ ਪਾਸੀ, ਨਰੇਸ਼ ਕਾਂਤੀ, ਵਾਸੂ ਕੁਮਾਰ, ਇਸ਼ਾਨ ਕੁਮਾਰ, ਜਗਮੋਹਨ ਲੱਕੀ ਯੂਥ ਪ੍ਰਧਾਨ, ਗੁਰਪ੍ਰੀਤ ਧਾਲੀਵਾਲ, ਸੁਖਮੰਦਰ ਸਿੰਘ, ਜੀਵਨ ਨਗਰ, ਹਰਜੀਤ ਸਿੰਘ ਸਰਪੰਚ ਚੰਨੀਆ, ਵਰਿੰਦਰ ਸਿੰਘ, ਮਾਸਟਰ ਅਮਰਜੀਤ ਸਿੰਘ, ਡੀਪੀਓ ਰਤਨਦੀਪ ਕੌਰ ਅਤੇ ਉਨ੍ਹਾਂ ਦਾ ਸਮੂਹ ਸਟਾਫ਼ ਹਾਜ਼ਰ ਸਨ¢ ਮੰਚ ਸੰਚਾਲਨ ਹੈਲਥ ਇੰਸਪੈਕਟਰ ਲਾਲ ਚੰਦ ਨੇ ਕੀਤਾ |
ਪਿਛਲੀ ਖ਼ਬਰ ਪ੍ਰੀਖਿਆ 'ਚੋਂ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਯੂਥ ਕਾਂਗਰਸ ਦੀਆਂ ਚੋਣਾਂ ਸੰਬੰਧੀ ਨੌਜਵਾਨਾਂ 'ਚ ਭਾਰੀ ਉਤਸ਼ਾਹ-ਜੰਬਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।