22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਪ੍ਰੀਖਿਆ 'ਚੋਂ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਅਜੀਤ ਡੈਸਕ 16-02-2026
ਪੰਜਗਰਾੲੀਂ ਕਲਾਂ, 15 ਫ਼ਰਵਰੀ (ਸੁਖਮੰਦਰ ਸਿੰਘ ਬਰਾੜ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਵਿਖੇ ਪਿ੍ੰਸੀਪਲ ਦੀਪਕ ਸਿੰਘ ਅਤੇ ਲੈਕਚਰਾਰ ਪਰਮਿੰਦਰ ਕੌਰ ਦੀ ਅਗਵਾਈ ਹੇਠ ਸਨਮਾਨ ਸਮਾਰੋਹ ਕਰਵਾਇਆ ਗਿਆ | ਸਮਾਗਮ ਦੌਰਾਨ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਕਰਵਾਈ ਗਈ ਰਾਜ ਪੱਧਰੀ 7ਵੀਂ ਚੇਤਨਾ ਪਰਖ ਪ੍ਰੀਖਿਆ ਵਿਚੋਂ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸੁਸਾਇਟੀ ਦੇ ਆਗੂ ਰਾਮ ਸਵਰਨ ਲੱਖੇਵਾਲੀ ਅਤੇ ਕੁਲਦੀਪ ਮਾਣੂੰਕੇ ਨੇ ਕਿਹਾ ਕਿ ਤਰਕਸ਼ੀਲ ਸੁਸਾਇਟੀ ਵਲੋਂ ਲਈ ਜਾਂਦੀ ਇਸ ਪ੍ਰੀਖਿਆ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗਿਆਨ, ਚੇਤਨਾ ਅਤੇ ਦੇਸ਼ ਭਗਤਾਂ ਦੀ ਸੋਚ ਅਤੇ ਸੁਪਨਿਆਂ ਨਾਲ ਜੋੜਨਾ ਹੈ | ਉਨ੍ਹਾਂ ਕਿਹਾ ਕਿ ਅੰਧ-ਵਿਸ਼ਵਾਸ, ਵਹਿਮ-ਭਰਮ ਅਤੇ ਅਗਿਆਨਤਾ ਸਾਡੇ ਭਵਿੱਖ ਨੂੰ ਹਨੇ੍ਹਰੇ ਵੱਲ ਤੋਰਦੇ ਹਨ ਜਦਕਿ ਤਰਕਸ਼ੀਲਤਾ ਚੇਤਨਾ, ਸੂਝ, ਸਿਆਣਪ ਅਤੇ ਦਲੀਲ ਨਾਲ ਚੰਗੇਰੇ ਭਵਿੱਖ ਦਾ ਰਾਹ ਰੌਸ਼ਨ ਕਰਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਅਤੇ ਸਫ਼ਲਤਾ ਹਾਸਿਲ ਕਰਨ ਲਈ ਤਰਕਸ਼ੀਲ ਸੋਚ ਅਪਨਾਉਣ ਦਾ ਸੱਦਾ ਦਿੱਤਾ | ਉਨ੍ਹਾਂ ਵਲੋਂ ਸਕੂਲ ਦੇ ਮਰਹੂਮ ਪਿ੍ੰਸੀਪਲ ਮਹਿੰਦਰਪਾਲ ਸਿੰਘ ਵਲੋਂ ਵਿਦਿਆਰਥੀ ਚੇਤਨਾ ਅਤੇ ਪੁਸਤਕ ਸੱਭਿਆਚਾਰ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਪ੍ਰੀਖਿਆ 'ਚੋਂ ਸ਼ਾਨਦਾਰ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪਰਵੀਨ, ਨਿੰਮੀ ਧੁੰਨਾ, ਰਾਜਪਾਲ ਕੌਰ, ਸੰਗੀਤਾ ਰਾਣੀ, ਪ੍ਰੀਤੀ ਬਾਲਾ, ਰਜਨੀ ਦੇਵੀ ਤੇ ਸੁਖਜਿੰਦਰ ਸਿੰਘ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ 17 ਤੋਂ ਸ਼ੁਰੂ ਹੋਣ ਵਾਲੀਆਂ ਸਾਲਾਨਾ ਪ੍ਰੀਖਿਆਵਾਂ ਲਈ ਤਿਆਰੀਆਂ ਮੁਕੰਮਲ: ਡੀ.ਈ.ਓ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।