ਸ੍ਰੀ ਮੁਕਤਸਰ ਸਾਹਿਬ, 15 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ, ਦਸਵੀਂ, ਬਾਰ੍ਹਵੀਂ ਜਮਾਤਾਂ ਦੀਆਂ ਸਾਲਾਨਾ ਪ੍ਰੀਖਿਆਵਾਂ-2026 ਜੋ ਕਿ 17 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਹਨ¢ ਜਿਨ੍ਹਾਂ ਨੂੰ ਸੁਚੱਜੇ, ਨਿਰਪੱਖ ਅਤੇ ਨਕਲ ਰਹਿਤ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ¢ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਯਾਦਵਿੰਦਰ ਸਿੰਘ ਮਾਨ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜਿੰਦਰ ਕੁਮਾਰ ਸੋਨੀ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 81 ਕੇਂਦਰ ਸਥਾਪਿਤ ਕੀਤੇ ਗਏ ਹਨ, ਇਸ ਦੇ ਨਾਲ 29 ਸੈਲਫ਼ ਸੈਂਟਰ ਹਨ, ਜਿਨ੍ਹਾਂ ਵਿਚ ਡੀ.ਏ. ਕੋਡ ਦੇ ਵਿਦਿਆਰਥੀ ਪ੍ਰੀਖਿਆ ਦੇਣਗੇ¢ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੁੱਲ 27485 ਵਿਦਿਆਰਥੀ ਪ੍ਰੀਖਿਆ ਦੇ ਰਹੇ ਹਨ, ਜਿਨ੍ਹਾਂ ਵਿਚ ਅੱਠਵੀਂ ਦੇ 9420 ਵਿਦਿਆਰਥੀ, ਦਸਵੀਂ ਜਮਾਤ ਦੇ 9119 ਵਿਦਿਆਰਥੀ ਅਤੇ ਬਾਰ੍ਹਵੀਂ ਜਮਾਤ ਦੇ 8946 ਵਿਦਿਆਰਥੀ ਪ੍ਰੀਖਿਆ ਵਿਚ ਬੈਠਣਗੇ¢ ਪ੍ਰੀਖਿਆਵਾਂ ਸਬੰਧੀ ਜ਼ਿਲ੍ਹਾ ਸਿੱਖਿਆ ਦਫ਼ਤਰ ਸੈਕੰਡਰੀ ਸ੍ਰੀ ਮੁਕਤਸਰ ਸਾਹਿਬ ਵਿਖੇ ਕੰਟਰੌਲ ਰੂਮ ਸਥਾਪਿਤ ਕੀਤਾ ਗਿਆ | ਜਿਸ ਵਿਚ ਹਰਮੀਤ ਸਿੰਘ ਹੈਡਮਾਸਟਰ, ਦੀਪਕ ਕੁਮਾਰ ਹਿੰਦੀ ਮਾਸਟਰ, ਸੰਜੀਵ ਕੁਮਾਰ ਕੰਪਿਊਟਰ ਟੀਚਰ, ਜੱਗੀ ਕੁਮਾਰ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਤਾਇਨਾਤ ਕੀਤੇ ਗਏ ਹਨ¢ ਇਨ੍ਹਾਂ ਵਲੋਂ ਪ੍ਰੀਖਿਆ ਕੇਂਦਰਾਂ ਵਿਚ ਕੰਟਰੋਲਰਾਂ ਅਤੇ ਪ੍ਰੀਖਿਆ ਅਮਲੇ ਨੂੰ ਆਉਣ ਵਾਲੀਆਂ ਦਿੱਕਤਾਂ ਬਾਰੇ ਹੱਲ ਕੀਤੇ ਜਾਣਗੇ¢ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਉਡਨ ਦਸਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ¢ ਜਿਸ ਵਿਚ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.), ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਅਤੇ ਡਾਇਟ ਪਿ੍ੰਸੀਪਲ ਸ਼ਾਮਿਲ ਹਨ¢ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਪਿ੍ੰਸੀਪਲ ਨੂੰ ਬਲਾਕਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ¢ ਉਨ੍ਹਾਂ ਦੱਸਿਆ ਕਿ ਸਾਰੇ ਕੇਂਦਰ ਕੰਟਰੋਲਾਂ ਨੂੰ ਬੋਰਡ ਦੀਆਂ ਹਦਾਇਤਾਂ ਅਨੁਸਾਰ ਬੈਠਕ ਪ੍ਰਬੰਧ, ਪ੍ਰਸ਼ਨ ਪੱਤਰਾਂ ਦੀ ਸੁਰੱਖਿਆ ਸੀ.ਸੀ.ਟੀ.ਵੀ ਨਿਗਰਾਨੀ ਬਣਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ¢ ਪ੍ਰੀਖਿਆ ਕੇਂਦਰਾਂ 'ਤੇ ਪੀਣ ਵਾਲੇ ਪਾਣੀ, ਸਫਾਈ ਅਤੇ ਬਿਜਲੀ ਦੇ ਪ੍ਰਬੰਧ ਵੀ ਯਕੀਨੀ ਬਣਾਏ ਗਏ ਹਨ¢