ਸ੍ਰੀ ਮੁਕਤਸਰ ਸਾਹਿਬ, 15 ਫਰਵਰੀ (ਰਣਜੀਤ ਸਿੰਘ ਢਿੱਲੋਂ)-ਗੈਂਗਸਟਰਾਂ, ਸ਼ਰਾਰਤੀ ਅਨਸਰਾਂ ਅਤੇ ਗੈਰਕਾਨੂੰਨੀ ਅਪਰਾਧਿਕ ਨੈਟਵਰਕਾਂ ਖ਼ਿਲਾਫ਼ ਚੱਲ ਰਹੀ ਸੂਬਾ ਪੱਧਰੀ ਮੁਹਿੰਮ 'ਗੈਂਗਸਟਰਾਂ 'ਤੇ ਵਾਰ' ਦੇ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਅੱਜ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਵਿਚ ਇਕ ਵਿਸ਼ੇਸ਼ ਅਤੇ ਅਚਾਨਕ ਤਲਾਸ਼ੀ ਅਭਿਆਨ ਚਲਾਇਆ ਗਿਆ¢ ਇਹ ਕਾਰਵਾਈ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ, ਜੇਲ੍ਹ ਅੰਦਰ ਅਨੁਸ਼ਾਸਨ ਕਾਇਮ ਰੱਖਣ ਅਤੇ ਕਿਸੇ ਵੀ ਸੰਭਾਵੀ ਗੈਰਕਾਨੂੰਨੀ ਗਤੀਵਿਧੀ ਨੂੰ ਰੋਕਣ ਦੇ ਉਦੇਸ਼ ਨਾਲ ਕੀਤੀ ਗਈ ¢ ਇਹ ਅਭਿਆਨ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ ਦੇ ਸਹਿਯੋਗ ਨਾਲ ਅਤੇ ਬਚਨ ਸਿੰਘ ਡੀ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਕੀਤਾ ਗਿਆ¢ ਇਸ ਦੌਰਾਨ ਐਸ.ਆਈ. ਗੁਰਦੀਪ ਸਿੰਘ ਮੁੱਖ ਅਫਸਰ ਥਾਣਾ ਬਰੀਵਾਲਾ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋਂ 150 ਤੋਂ ਵੱਧ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਕੀਤੇ ਗਏ¢ ਜੇਲ੍ਹ ਦੀਆਂ ਸਾਰੀਆਂ ਬੈਰਕਾਂ, ਵਾਰਡਾਂ ਅਤੇ ਸੰਵੇਦਨਸ਼ੀਲ ਥਾਵਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ, ਕੈਦੀਆਂ ਅਤੇ ਹਵਾਲਾਤੀਆਂ ਦੀ ਨਿੱਜੀ ਤਲਾਸ਼ੀ ਅਤੇ ਸਮਾਨ ਦੀ ਬਾਰੀਕੀ ਨਾਲ ਚੈਕਿੰਗ ਕੀਤੀ¢ ਇਸ ਤੋਂ ਇਲਾਵਾ ਬਾਥਰੂਮ, ਸਟੋਰ, ਕੰਧਾਂ ਦੇ ਕੋਨੇ ਅਤੇ ਆਵਾਜਾਈ ਰਸਤੇ ਦੀ ਵਿਸ਼ੇਸ਼ ਜਾਂਚ ਕੀਤੀ ਗਈ¢ ਸ਼ੱਕੀ ਵਿਅਕਤੀਆਂ ਨਾਲ ਪੁੱਛਗਿੱਛ ਕਰਕੇ ਜਾਣਕਾਰੀ ਇਕੱਤਰ ਕੀਤੀ ¢ ਪੁਲਿਸ ਵਲੋਂ ਸਪੱਸ਼ਟ ਕੀਤਾ ਗਿਆ ਕਿ ਜੇਲ੍ਹ ਅੰਦਰ ਬੰਦ ਕਿਸੇ ਵੀ ਅਪਰਾਧਿਕ ਤੱਤ ਨੂੰ ਬਾਹਰੀ ਸੰਪਰਕ ਬਣਾਉਣ ਜਾਂ ਗੈਰਕਾਨੂੰਨੀ ਸਰਗਰਮੀਆਂ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ¢ ਪੁਲਿਸ ਜਨਤਾ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ¢