22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

6 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

ਅਜੀਤ ਡੈਸਕ 16-02-2026
ਕੋਟਕਪੂਰਾ, 15 ਫ਼ਰਵਰੀ (ਮੋਹਰ ਸਿੰਘ ਗਿੱਲ)-ਹੌਲਦਾਰ ਗੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਬਠਿੰਡਾ-ਅੰਮਿ੍ਤਸਰ ਹਾਈਵੇ ਸਿੱਖਾਂਵਾਲਾ ਪਿੰਡ ਦੇ ਮੋੜ 'ਤੇ ਕੋਟਕਪੂਰਾ ਨੂੰ ਜਾ ਰਹੇ ਸਨ ਤਾਂ ਜਦ ਪੁਲਿਸ ਪਾਰਟੀ ਸ੍ਰੀ ਅੰਮਿ੍ਤਸਰ ਸਾਹਿਬ-ਬਠਿੰਡਾ ਹਾਈਵੇ ਸਿੱਖਾਂਵਾਲਾ ਪਿੰਡ ਦੇ ਮੋੜ ਉਪਰ ਪਹੁੰਚੀ ਤਾਂ ਮੋੜ 'ਤੇ ਇਕ ਨੌਜਵਾਨ ਖੜਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਨੂੰ ਦੇਖ ਕੇ ਆਪਣੇ ਹੱਥ ਵਿਚ ਫੜਿਆ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਜ਼ਮੀਨ ਉਪਰ ਸੁੱਟ ਦਿੱਤਾ ਅਤੇ ਆਪ ਉੱਥੋਂ ਖਿਸਕਣ ਲੱਗਾ | ਜਿਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਵਲੋ ਜ਼ਮੀਨ 'ਤੇ ਸੁੱਟੇ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਪੁਲਿਸ ਨੇ ਰਵੀ ਕੁਮਾਰ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |
ਨਸ਼ੇ ਦਾ ਸੇਵਨ ਕਰਨ ਵਾਲੇ 2 ਗਿ੍ਫ਼ਤਾਰ:
ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਸੰਧਵਾਂ ਦੇ ਪੁਲ਼ ਸੂਆ, ਫ਼ਰੀਦਕੋਟ ਰੋਡ ਸੰਧਵਾਂ ਤੋਂ ਕਰੀਬ ਅੱਧਾ ਕਿਲੋਮੀਟਰ ਜਲਾਲੇਆਣਾ ਰੋਡ ਉਪਰ ਪੁੱਜੇ ਤਾਂ ਜਲਾਲੇਆਣਾ ਰੋਡ ਦੀ ਤਰਫੋਂ ਇਕ ਮੋਨਾ ਨੌਜਆਨ ਝੂਮਦਾ ਹੋਇਆ ਪੈਦਲ ਆ ਰਿਹਾ ਦਿਖਾਈ ਦਿੱਤਾ, ਜਿਸ ਦੇ ਤੁਰਨ ਅਤੇ ਚਿਹਰੇ ਦੇ ਹਾਵ-ਭਾਵ ਤੋਂ ਕੋਈ ਨਸ਼ਾ ਵਗੈਰਾ ਕੀਤਾ ਹੋਇਆ ਜਾਪਦਾ ਸੀ | ਇਸ ਸਬੰਧ 'ਚ ਪੁਲਿਸ ਨੇ ਮਨੋਜ ਸ਼ਰਮਾ ਵਾਸੀ ਲਾਲੇਆਣਾ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਸਦਰ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ | ਦੂਜੀ ਘਟਨਾ 'ਚ ਸਹਾਇਕ ਥਾਣੇਦਾਰ ਬਲਕਾਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਲੱਕੜ ਮੰਡੀ, ਮੋਗਾ ਰੋਡ ਕੋਟਕਪੂਰਾ ਮੌਜੂਦ ਸੀ ਤਾਂ ਜਦ ਪੁਲਿਸ ਪਾਰਟੀ ਲੱਕੜ ਮੰਡੀ ਦੇ ਵਿਚਕਾਰ ਪੁੱਜੀ ਤਾਂ ਇਕ ਮੋਨਾ ਨੌਜਵਾਨ ਕੰਧ ਨਾਲ ਬੈਠਾ ਦਿਖਾਈ ਦਿੱਤਾ, ਜਿਸ ਦੇ ਇਕ ਹੱਥ ਵਿਚ ਸਿਲਵਰ ਪੰਨੀ ਫੜੀ ਸੀ ਅਤੇ ਦੂਜੇ ਹੱਥ ਨਾਲ ਪੰਨੀ ਦੇ ਥੱਲੇ ਅੱਗ ਬਾਲ ਕੇ 10 ਰੁਪਏ ਦੇ ਨੋਟ ਨੂੰ ਮੂੰਹ ਵਿਚ ਪਾ ਕੇ ਨਸ਼ੇ ਦਾ ਸੇਵਨ ਕਰ ਰਿਹਾ ਸੀ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਸੀ | ਇਸ ਸਬੰਧੀ ਪੁਲਿਸ ਪਾਰਟੀ ਨੇ ਸੰਨੀ ਵਾਸੀ ਕੋਟਕਪੂਰਾ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਸ਼ਹਿਰੀ ਥਾਂਣਾ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਸ਼ੋ੍ਰਮਣੀ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਅਗਲੀ ਖ਼ਬਰ ਗੈਂਗਸਟਰਾਂ ਅਤੇ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।