22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਸ਼ੋ੍ਰਮਣੀ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਅਜੀਤ ਡੈਸਕ 16-02-2026
ਕੋਟਕਪੂਰਾ, 15 ਫ਼ਰਵਰੀ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਭਗਤ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਦਿਹਾੜਾ ਹਰਜੀਤ ਸਿੰਘ ਮੇਟ ਦੀ ਅਗਵਾਈ ਹੇਠ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਪਿੰਡ ਸਿਰਸੜੀ ਵਿਖੇ ਸੰਗਤ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਵਿਚਾਰਧਾਰਾ ਸਬੰਧੀ ਕਥਾ-ਵਿਚਾਰਾਂ ਹੋਈਆਂ | ਭਾਈ ਬਲਜੀਤ ਸਿੰਘ ਖ਼ਾਲਸਾ ਅਤੇ ਉਨ੍ਹਾਂ ਦੇ ਸਾਥੀਆਂ ਦਲਬੀਰ ਸਿੰਘ ਚੀਮਾ ਅਤੇ ਗੁਰਦੀਪ ਸਿੰਘ ਸਾਧੂ ਵਾਲਾ ਵਲੋਂ ਸ਼ੋ੍ਰਮਣੀ ਭਗਤ ਰਵਿਦਾਸ ਜੀ ਦੇ ਜੀਵਨ ਨਾਲ ਸਬੰਧਿਤ ਕਵੀਸ਼ਰੀ ਪੇਸ਼ ਕੀਤੀ ਗਈ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਖ਼ਾਲਸਾ ਕਵੀਸ਼ਰੀ ਜਥੇ ਦਾ ਸਨਮਾਨ ਕਰਦਿਆਂ ਸਮੂਹ ਸੰਗਤ ਨੂੰ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ | ਸਮਾਪਤੀ 'ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
ਪਿਛਲੀ ਖ਼ਬਰ ਬਲਾਕ ਸਾਦਿਕ ਦੇ 13 ਪਿੰਡਾਂ 'ਚ ਅਮਰੀਕਾ-ਭਾਰਤ ਸਮਝੌਤੇ ਦੀਆਂ ਕਾਪੀਆਂ ਸਾੜੀਆਂ ਅਗਲੀ ਖ਼ਬਰ 6 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।