ਮਲੋਟ, 15 ਫ਼ਰਵਰੀ (ਪਾਟਿਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦਾਣਾ ਮੰਡੀ ਵਾਟਰ ਵਰਕਸ ਮਲੋਟ ਵਿਖੇ ਹੋਈ | ਜਿਸ ਵਿਚ 10 ਮਹੀਨਿਆਂ ਤੋਂ ਜੇਲ੍ਹ ਵਿਚ ਬੰਦ ਕਿਸਾਨ ਆਗੂਆਂ ਬਲਦੇਵ ਸਿੰਘ ਚਾਉਕੇ ਅਤੇ ਸ਼ਗਨਦੀਪ ਸਿੰਘ ਜਿਉਦ ਦੀ ਪੱਕੀ ਰਿਹਾਈ ਨੂੰ ਲੈ ਕੇ 18 ਫ਼ਰਵਰੀ ਨੂੰ ਬਠਿੰਡਾ ਡੀ.ਸੀ ਦਫ਼ਤਰ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ | ਮੀਟਿੰਗ ਵਿਚ ਵਿਚਾਰ ਵਟਾਂਦਰਾ ਕਰਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ | ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਸੀਨੀਅਰ ਮੀਤ ਗੁਰਪਾਸ ਸਿੰਘ ਸਿੰਘੇਵਾਲਾ ਨੇ ਦੱਸਿਆ ਕਿ ਪਿਛਲੇ 10 ਮਹੀਨਿਆਂ ਤੋਂ ਜ਼ਿਲ੍ਹਾ ਬਠਿੰਡਾ ਰਾਮਪੁਰਾ ਬਲਾਕ ਦੇ ਕਿਸਾਨ ਆਗੂਆਂ ਬਲਦੇਵ ਸਿੰਘ ਚਾਉਕੇ ਅਤੇ ਸ਼ਗਨਦੀਪ ਸਿੰਘ ਜਿਉਂਦ ਤੇ ਦਰਜ ਝੂਠੇ ਪਰਚੇ ਰੱਦ ਕਰਕੇ ਉਕਤ ਆਗੂਆਂ ਦੀ ਪੱਕੀ ਰਿਹਾਈ 6 ਫ਼ਰਵਰੀ ਬਠਿੰਡਾ ਜਾਂਦੇ ਸਮੇਂ ਵੱਡੀ ਪੱਧਰ ਤੇ ਗਿ੍ਫ਼ਤਾਰ ਕਰਨ ਲਾਠੀਚਾਰਜ ਕਰਨ ਅੱਥਰੂ ਗੈਸ ਦੇ ਗੋਲੇ ਛੱਡੇ ਦੀ ਕਾਰਵਾਈ ਦੀ ਨਿੰਦਾ ਕੀਤੀ, ਸੂਬਾ ਕਮੇਟੀ ਮੀਟਿੰਗ ਵਿਚ ਸ਼ਾਮਿਲ ਆਗੂਆਂ ਨੇ 18 ਫਰਵਰੀ ਨੂੰ ਬਠਿੰਡਾ ਡੀ.ਸੀ. ਦਫਤਰ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ | ਜਿਸ ਵਿਚ ਵੱਡੀ ਪੱਧਰ 'ਤੇ ਸ਼ਮੂਲੀਅਤ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ 22 ਫ਼ਰਵਰੀ ਨੂੰ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਤੇ ਆਮ ਆਦਮੀ ਪਾਰਟੀ ਦੀ ਬੀਬੀ ਬਲਜੀਤ ਕੌਰ ਮਲੋਟ ਦੇ ਘਰਾਂ ਮੂਹਰੇ ਰੋਸ ਪ੍ਰਦਰਸ਼ਨ ਤੇ ਮੁਜ਼ਾਹਰੇ ਕੀਤੇ ਜਾਣਗੇ | ਵੱਡੀ ਪੱਧਰ 'ਤੇ ਸ਼ਮੂਲੀਅਤ ਕਰਨ ਦਾ ਸੱਦਾ ਵੀ ਦਿੱਤਾ | ਇਸ ਮੌਕੇ ਬੋਹੜ ਸਿੰਘ, ਸੁਖਦੇਵ ਸਿੰਘ, ਕੁਲਵੰਤ ਸਿੰਘ, ਵਿਜੇ ਕੁਮਾਰ ਮਲੋਟ, ਕੁਲਦੀਪ ਸਿੰਘ ਕਰਮਗੜ੍ਹ, ਜਸਵੀਰ ਸਿੰਘ ਗੰਧੜ ,ਰਾਜਾ ਸਿੰਘ ਮਹਾਂ ਬੱਧਰ, ਮਨੋਹਰ ਸਿੰਘ ਸਿੱਖਵਾਲਾ ਆਦਿ ਕਿਸਾਨ ਆਗੂ ਹਾਜ਼ਰ ਸਨ |