ਕੋਟਕਪੂਰਾ, 15 ਫ਼ਰਵਰੀ (ਮੇਘਰਾਜ)-ਅੱਜ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਪਿੰਡ ਮਿਸ਼ਰੀ ਵਾਲਾ ਵਿਖੇ ਪਿੰਡ ਵਾਸੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ¢ ਮੀਟਿੰਗ ਦੌਰਾਨ ਉਨ੍ਹਾਂ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਉਚਿਤ ਹੱਲ ਦਾ ਭਰੋਸਾ ਦਿਵਾਇਆ¢ ਇਸ ਤੋਂ ਇਲਾਵਾ ਉਨ੍ਹਾਂ ਪਿੰਡ ਵਿਚ ਪੀਣ ਵਾਲੇ ਪਾਣੀ ਦੀ ਜੋ ਦਿੱਕਤ ਲੋਕਾਂ ਨੂੰ ਆ ਰਹੀ ਹੈ, ਉਸ ਦੇ ਠੋਸ ਪ੍ਰਬੰਧਾਂ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਤਾਂ ਜੋ ਲੋਕਾਂ ਨੂੰ ਪੀਣ ਲਈ ਸਾਫ ਪਾਣੀ ਦੀ ਸਹੂਲਤ ਮਿਲ ਸਕੇ¢ ਉਨ੍ਹਾਂ ਪਿੰਡ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਜਲਦ ਤੋਂ ਜਲਦ ਮੁਕੰਮਲ ਕੀਤੇ ਜਾਣ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀ ਚੰਗੀ ਸਿਹਤ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ¢ ਇਸ ਮੌਕੇ ਸਪੀਕਰ ਸੰਧਵਾਂ ਨੇ ਦੱਸਿਆ ਕਿ ਪਿੰਡ ਦੇ 15 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ ਹਨ¢ ਉਨ੍ਹਾਂ ਕਿਹਾ ਕਿ ਸਰਕਾਰ ਹਰੇਕ ਵਰਗ ਦੀ ਸਹੂਲਤ ਲਈ ਵੱਡੇ ਪੱਧਰ 'ਤੇ ਕੰਮ ਕਰ ਰਹੀ ਹੈ¢ ਲੋਕਾਂ ਦੀ ਸਿਹਤ ਦਾ ਧਿਆਨ ਰੱਖਦਿਆਂ ਲੋਕਾਂ ਦੇ ਮੁਫ਼ਤ ਇਲਾਜ ਲਈ 10 ਲੱਖ ਰੁਪਏ ਦਾ ਹਰੇਕ ਘਰ ਦਾ ਬੀਮਾ ਕਰਨ ਦਾ ਐਲਾਨ ਕੀਤਾ¢ ਉਨ੍ਹਾਂ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਧੰਨਵਾਦ ਕੀਤਾ | ਉਨ੍ਹਾਂ ਪਿੰਡ ਦੇ ਸਰਪੰਚ ਅਤੇ ਪੰਚਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਭਿ੍ਸ਼ਟਾਚਾਰ ਵਿਰੁੱਧ ਕਦਮਾਂ ਨੂੰ ਲੋਕਾਂ ਤੱਕ ਸਹੀ ਤਰੀਕੇ ਨਾਲ ਪਹੁੰਚਾ ਕੇ ਹੀ ਪਾਰਟੀ ਆਪਣਾ ਭਰੋਸਾ ਹੋਰ ਮਜ਼ਬੂਤ ਕਰ ਸਕਦੀ ਹੈ¢ ਇਸ ਮੌਕੇ ਗੁਰਤੇਜ ਸਿੰਘ ਖੋਸਾ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ, ਸੁਖਵੰਤ ਸਿੰਘ ਪੱਕਾ, ਸਮੂਹ ਇਲਾਕਾ ਨਿਵਾਸੀ, ਪੰਚ ਅਤੇ ਸਰਪੰਚ ਹਾਜ਼ਰ ਸਨ¢