22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਦੁਬਈ 'ਚ ਹੋਏ ਪਾਵਰ ਲਿਫ਼ਟਿੰਗ ਮੁਕਾਬਲਿਆਂ 'ਚ ਪੰਜਗਰਾੲੀਂ ਕਲਾਂ ਦੇ ਨੌਜਵਾਨ ਨੇ ਜਿੱਤੇ ਦੋ ਤਗਮੇ

ਅਜੀਤ ਡੈਸਕ 16-02-2026
ਪੰਜਗਰਾੲੀਂ ਕਲਾਂ, 15 ਫ਼ਰਵਰੀ (ਸੁਖਮੰਦਰ ਸਿੰਘ ਬਰਾੜ)-ਗਲੋਬਲ ਪਾਵਰ ਲਿਫਟਿੰਗ ਬਾਡੀ ਬਿਲਡਿੰਗ ਇੰਟਰਨੈਸ਼ਨਲ ਫੈੱਡਰੇਸ਼ਨ ਵਲੋਂ ਦੁਬਈ ਵਿਖੇ ਪਾਵਰ ਲਿਫਟਿੰਗ ਦੇ ਵੱਖ-ਵੱਖ ਭਾਰ ਵਰਗਾਂ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਪੰਜਗਰਾੲੀਂ ਕਲਾਂ ਦੇ ਨੌਜਵਾਨ ਜਸਕਰਨ ਸਿੰਘ ਨੇ 62 ਕਿਲੋਗ੍ਰਾਮ ਭਾਰ ਵਰਗ 'ਚ ਭਾਗ ਲਿਆ | ਇਸ ਭਾਰ ਵਰਗ ਦੇ ਡੈੱਡ ਲਿਫਟ ਈਵੈਂਟ 'ਚ ਆਪਣੀ ਖ਼ੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਹਾਸਿਲ ਕੀਤਾ ਅਤੇ ਬੈਂਚ ਪ੍ਰੈੱਸ ਈਵੈਂਟ ਵਿਚ ਚਾਂਦੀ ਦਾ ਤਗਮਾ ਹਾਸਿਲ ਕੀਤਾ | ਇਸ ਮੌਕੇ ਜਸਕਰਨ ਸਿੰਘ ਦੇ ਕੋਚ ਵਰਿੰਦਰ ਸਿੰਘ ਮਣਕੂ ਨੇ ਆਪਣੇ ਹੋਣਹਾਰ ਖ਼ਿਡਾਰੀ ਦੀ ਇਸ ਪ੍ਰਾਪਤੀ 'ਤੇ ਮਾਣ ਮਹਿਸੂਸ ਕਰਦਿਆਂ ਜਸਕਰਨ ਸਿੰਘ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਜਸਕਰਨ ਸਿੰਘ ਦੀ ਇਸ ਪ੍ਰਾਪਤੀ ਨਾਲ ਪੰਜਗਰਾੲੀਂ ਕਲਾਂ ਦਾ ਨਾ ਪੂਰੇ ਵਿਸ਼ਵ ਅੰਦਰ ਰੌਸ਼ਨ ਹੋਇਆ ਹੈ |
ਪਿਛਲੀ ਖ਼ਬਰ ਡੈਮੋਕ੍ਰੇਟਿਕ ਪੈਨਸ਼ਨਰਜ਼ ਫ਼ਰੰਟ ਦੀ ਮੀਟਿੰਗ ਹੋਈ ਅਗਲੀ ਖ਼ਬਰ ਪੀਪਲਜ਼ ਫੋਰਮ ਬਰਗਾੜੀ ਪੰਜਾਬ ਦੀ ਸਾਲਾਨਾ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।