22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਡੈਮੋਕ੍ਰੇਟਿਕ ਪੈਨਸ਼ਨਰਜ਼ ਫ਼ਰੰਟ ਦੀ ਮੀਟਿੰਗ ਹੋਈ

ਅਜੀਤ ਡੈਸਕ 16-02-2026
ਕੋਟਕਪੂਰਾ, 15 ਫ਼ਰਵਰੀ (ਮੇਘਰਾਜ)-ਡੈਮੋਕ੍ਰੇਟਿਕ ਪੈਨਸ਼ਨਰਜ ਫ਼ਰੰਟ ਬਲਾਕ ਕੋਟਕਪੂਰਾ ਅਤੇ ਫ਼ਰੀਦਕੋਟ ਦੀ ਮੀਟਿੰਗ ਕਨਵੀਨਰ ਸੁਖਮੰਦਰ ਸਿੰਘ ਸੰਧਵਾਂ ਦੀ ਪ੍ਰਧਾਨਗੀ ਹੇਠ ਸਥਾਨਕ ਮਿਉਂਸਪਲ ਪਾਰਕ ਵਿਖੇ ਹੋਈ | ਮੀਟਿੰਗ ਦੀ ਸ਼ੁਰੂਆਤ ਮੌਕੇ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸੇਵਾ-ਮੁਕਤ ਲੈਕਚਰਾਰ ਬਲਵਿੰਦਰ ਸਿੰਘ ਨੂੰ ਦੋ ਮਿੰਟ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ | ਉਪਰੰਤ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਸਾਮਰਾਜੀ ਅਤੇ ਵੱਡੇ ਕਾਰੋਬਾਰੀਆਂ ਦੇ ਪੱਖੀ ਲਿਆਂਦੀਆਂ ਜਾ ਰਹੀਆਂ ਨੀਤੀਆਂ ਦੀ ਨਿਖੇਧੀ ਕੀਤੀ ਗਈ, ਜਿਸ ਨਾਲ ਕਿਸਾਨ, ਮਜ਼ਦੂਰ, ਮੁਲਾਜ਼ਮ, ਪੈਨਸ਼ਨਰ, ਦੁਕਾਨਦਾਰ ਅਤੇ ਹੋਰ ਆਮ ਲੋਕ ਪ੍ਰਭਾਵਿਤ ਹੋ ਰਹੇ ਹਨ | ਇਨ੍ਹਾਂ ਨੀਤੀਆਂ ਦਾ ਵਿਰੋਧ ਕਰ ਰਹੇ ਵੱਖ-ਵੱਖ ਵਰਗਾਂ 'ਤੇ ਤਸ਼ੱਦਦ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਝੂਠੇ ਕੇਸਾਂ 'ਚ ਫ਼ਸਾਇਆ ਜਾ ਰਿਹਾ ਅਤੇ ਜੇਲ੍ਹਾਂ 'ਚ ਡੱਕਿਆ ਜਾ ਰਿਹਾ ਹੈ ¢ ਪੰਜਾਬ ਸਰਕਾਰ ਵਲੋਂ ਸਾਰੇ ਨਾਗਰਿਕਾਂ ਨੂੰ ਜੋ 10 ਲੱਖ ਰੁਪਏ ਦੀ ਮੁਫ਼ਤ ਮੈਡੀਕਲ ਸਹੂਲਤ ਦੇਣ ਦਾ ਐਲਾਨ ਕੀਤਾ ਗਿਆ | ਇਸ 'ਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੀ ਫ਼ਾਇਦਾ ਜਾਂ ਨੁਕਸਾਨ ਹੋਵੇਗਾ, 'ਤੇ ਵੀ ਕਾਫ਼ੀ ਵਿਚਾਰ ਚਰਚਾ ਕੀਤੀ ਗਈ | 1 ਜਨਵਰੀ 2016 ਤੋਂ ਬਾਅਦ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਨਵੀਂ ਸੋਧੀ ਪੈਨਸ਼ਨ ਅਨੁਸਾਰ ਅਪ੍ਰੈਲ 2026 ਤੋਂ ਬਣਨ ਵਾਲੇ ਬਕਾਇਆਂ ਨੂੰ ਸਮੇਂ ਸਿਰ ਜਾਰੀ ਕਰਵਾਉਣ ਲਈ ਰੂਪ ਰੇਖਾ ਉਲੀਕੀ ਗਈ | ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਕੇਂਦਰੀ ਸਰਕਾਰ ਅਨੁਸਾਰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀ.ਏ ਜਾਰੀ ਕੀਤਾ ਜਾਵੇ ਅਤੇ ਪੈਨਸ਼ਨਰਾਂ ਦੀ 2.59 ਗੁਣਾਂਕ ਅਨੁਸਾਰ ਪੈਨਸ਼ਨ ਫਿਕਸ ਕੀਤੀ ਜਾਵੇ | ਮੀਟਿੰਗ 'ਚ ਸਰਬਸੰਮਤੀ ਨਾਲ ਸੁਖਮੰਦਰ ਸਿੰਘ ਸੰਧਵਾਂ ਨੂੰ ਕਨਵੀਨਰ, ਕੁਲਵਿੰਦਰ ਸਿੰਘ ਮੌੜ ਨੂੰ ਕੋ-ਕਨਵੀਨਰ, ਗੁਰਚਰਨ ਸਿੰਘ ਸਿੱਖਾਂ ਵਾਲਾ ਨੂੰ ਖ਼ਜ਼ਾਨਚੀ ਚੁਣਿਆਂ ਗਿਆ | ਇਸ ਮੌਕੇ ਪਰਮਜੀਤ ਸਿੰਘ ਸੰਧੂ, ਪੂਰਨ ਸਿੰਘ ਸਰਾਵਾਂ, ਗੁਰਮੇਲ ਸਿੰਘ, ਜਗਸੀਰ ਸਿੰਘ ਸੇਖੋਂ, ਸੁਰਜੀਤ ਸਿੰਘ ਭੱਟੀ, ਜੋਗਿੰਦਰ ਸਿੰਘ ਸੁਰਗਾਪੁਰੀ, ਰਾਜਿੰਦਰ ਸਿੰਘ, ਗਿਆਨ ਸਿੰਘ, ਮਲਕੀਤ ਸਿੰਘ ਭਾਣਾ, ਜੰਗੀਰ ਸਿੰਘ, ਗੁਰਮੀਤ ਸਿੰਘ ਮੌੜ, ਗੁਰਬਖਸ ਸਿੰਘ, ਸੁਖਦਰਸ਼ਨ ਸਿੰਘ, ਜਗਰੂਪ ਸਿੰਘ, ਸਵਰਨ ਸਿੰਘ ਅਤੇ ਸ਼ਿੰਦਰਪਾਲ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਕਿਸਾਨ ਭਲਾਈ ਸੇਵਾਵਾਂ ਨਿਭਾਉਣ ਲਈ ਡਾ. ਗੁਰਮਿੰਦਰ ਸਿੰਘ ਬਰਾੜ ਸਨਮਾਨਿਤ <br/> ਅਗਲੀ ਖ਼ਬਰ ਦੁਬਈ 'ਚ ਹੋਏ ਪਾਵਰ ਲਿਫ਼ਟਿੰਗ ਮੁਕਾਬਲਿਆਂ 'ਚ ਪੰਜਗਰਾੲੀਂ ਕਲਾਂ ਦੇ ਨੌਜਵਾਨ ਨੇ ਜਿੱਤੇ ਦੋ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।