22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਡੇਰਾ ਬਾਬਾ ਪ੍ਰੇਮ ਦਾਸ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ

ਅਜੀਤ ਡੈਸਕ 16-02-2026
ਪੰਜਗਰਾਈਾ ਕਲਾਂ, 15 ਫ਼ਰਵਰੀ (ਸੁਖਮੰਦਰ ਸਿੰਘ ਬਰਾੜ)-ਪੰਜਗਰਾਈਾ ਕਲਾਂ ਤੋਂ ਸਿਵੀਆਂ ਨੂੰ ਜਾਣ ਵਾਲੀ ਸੜਕ 'ਤੇ ਸਥਿਤ ਡੇਰਾ ਬਾਬਾ ਪ੍ਰੇਮ ਦਾਸ (ਸਮਾਧਾਂ) ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਪੋਹ ਦੇ ਮਹੀਨੇ ਤੋਂ ਸ਼ੁਰੂ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ਭੋਗ ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ ਅੰਦਰ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਬੰਬੀਹਾ ਭਾਈ ਵਾਲਿਆਂ ਦੇ ਜਥੇ ਵਲੋਂ ਸੰਗਤਾਂ ਨੂੰ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੇ ਅਖ਼ੀਰ ਵਿਚ ਤਪ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਅਤੇ ਸੇਵਾਦਾਰ ਬਲਵਿੰਦਰ ਸਿੰਘ ਵਲੋਂ ਸਮਾਗਮ 'ਚ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਹਿਯੋਗ ਦੇਣ ਵਾਲੀਆਂ ਸ਼ਖ਼ਸੀਅਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ | ਸਮਾਗਮ 'ਚ ਪੁੱਜੀਆਂ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਵਿਦਾਇਗੀ ਸਮਾਰੋਹ ਕਰਵਾਇਆ ਅਗਲੀ ਖ਼ਬਰ ਬਾਪੂ ਅਜੈਬ ਸਿੰਘ ਉਰਫ਼ ਜੰਗ ਸਿੰਘ ਬਰਾੜ ਨਮਿਤ ਅੰਤਿਮ ਅਰਦਾਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।