22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਪੰਜਾਬ ਸਰਕਾਰ ਪਾਵਰਕਾਮ ਤੇ ਹੋਰ ਸਰਕਾਰੀ ਅਦਾਰਿਆਂ ਦੀਆਂ ਜਾਇਦਾਦਾਂ ਵੇਚਣ ਦਾ ਫ਼ੈਸਲਾ ਵਾਪਸ ਲਵੇ- ਪੈਨਸ਼ਨਰ ਆਗੂ

ਅਜੀਤ ਡੈਸਕ 16-02-2026
ਕੋਟਕਪੂਰਾ, 15 ਫ਼ਰਵਰੀ (ਮੋਹਰ ਸਿੰਘ ਗਿੱਲ)-ਪੰਜਾਬ ਪੈਨਸ਼ਨਰਜ਼ ਯੂਨੀਅਨ ਸੰਬੰਧਿਤ ਏਟਕ ਜ਼ਿਲ੍ਹਾ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ 'ਚ ਕੁਲਵੰਤ ਸਿੰਘ ਚਾਨੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਸੂਬਾਈ ਸਲਾਹਕਾਰ ਬਲਦੇਵ ਸਿੰਘ ਸਹਿਦੇਵ ਨੇ ਮੌਜੂਦਾ ਦੌਰ ਵਿਚ ਮੁਲਕ ਵਿਚ ਬਣੇ ਹੋਏ ਗੰਭੀਰ ਹਾਲਾਤਾਂ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦੇਸ਼ ਦੀ ਹੁਕਮਰਾਨ ਸਰਕਾਰ ਕਾਰਪੋਰੇਟ ਸੈਕਟਰ ਦੇ ਦਬਾਅ ਹੇਠ ਕੰਮ ਕਰ ਰਹੀ ਹੈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੈਨਸ਼ਨਰ ਆਗੂ ਇਕਬਾਲ ਸਿੰਘ ਮੰਘੇੜਾ, ਸੋਮਨਾਥ ਅਰੋੜਾ, ਕੁਲਜੀਤ ਸਿੰਘ ਬੰਬੀਹਾ, ਮੰਦਰ ਸਿੰਘ ਲੈਕਚਰਾਰ ਅਤੇ ਤਰਸੇਮ ਨਰੂਲਾ ਨੇ ਪੰਜਾਬ ਵਿਚ ਪਿਛਲੇ ਲਗਪਗ ਚਾਰ ਸਾਲ ਤੋਂ ਹੁਕਮਰਾਨ ਭਗਵੰਤ ਮਾਨ ਸਰਕਾਰ ਨੇ ਪੰਜਾਬ ਸਰਕਾਰ ਸਿਰ ਕਰਜ਼ੇ ਦੀ ਪੰਡ ਹੋਰ ਭਾਰੀ ਕਰ ਦਿੱਤੀ ਹੈ | ਇਸ ਕਰਕੇ ਹੁਣ ਸਰਕਾਰ ਬਿਜਲੀ ਬੋਰਡ ਅਤੇ ਕਈ ਹੋਰ ਸਰਕਾਰੀ ਅਦਾਰਿਆਂ ਦੀਆਂ ਜ਼ਮੀਨਾਂ ਨੂੰ ਵੇਚਣ ਜਾ ਰਹੀ ਹੈ | ਆਗੂਆਂ ਨੇ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਆਗੂਆਂ ਨੇ ਮਾਨ ਸਰਕਾਰ 'ਤੇ ਦੋਸ਼ ਲਾਇਆ ਕਿ ਮੋਦੀ ਸਰਕਾਰ ਦੀ ਤਰਜ਼ 'ਤੇ ਕਾਰਪਰੇਟ ਘਰਾਣਿਆਂ ਦੇ ਹੱਥਾਂ ਵਿਚ ਖੇਡ ਰਹੀ ਹੈ ਅਤੇ ਲਗਾਤਾਰ ਸੰਘਰਸ਼ੀਲ ਲੋਕਾਂ ਦੀ ਆਵਾਜ਼ ਨੂੰ ਗੈਰ-ਲੋਕਤੰਤਰੀ ਢੰਗ ਤਰੀਕੇ ਵਰਤ ਕੇ ਦਬਾਉਣਾ ਚਾਹੁੰਦੀ ਹੈ | ਜਥੇਬੰਦੀ ਨੇ ਸਰਬਸੰਮਤੀ ਨਾਲ ਇਕ ਮਤਾ ਪਾਸ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਆਪਣੇ ਚੋਣ ਮਨੋਰਥ ਪੱਤਰ ਵਿਚ ਲੋਕਾਂ ਨਾਲ ਕੀਤੇ ਗਏ ਬਹੁਤ ਸਾਰੇ ਵਾਅਦਿਆਂ ਤੋਂ ਸ਼ਰੇਆਮ ਮੁਕਰਨ ਦਾ ਦੋਸ਼ ਲਾਇਆ ਅਤੇ ਕਿਹਾ ਕਿ ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਨਾ ਕਰਨਾ, ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨਾ, ਸੋਧੇ ਤਨਖਾਹ ਸਕੇਲਾਂ ਦਾ ਬਣਦਾ ਬਕਾਇਆ ਯਕਮੁਕਤ ਨਾ ਦੇਣਾ, ਮਹਿੰਗਾਈ ਭੱਤੇ ਦੀਆਂ 16 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਪੰਜ ਕਿਸ਼ਤਾਂ ਨਾ ਦੇਣਾ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨਾ ਅਤੇ ਹੋਰ ਮੰਗਾਂ ਅਜੇ ਤੱਕ ਲਮਕ ਰਹੀਆਂ ਹਨ | ਇਸ ਮੌਕੇ ਪੈਨਸ਼ਨਰ ਆਗੂ ਗੁਰਚਰਨ ਸਿੰਘ ਮਾਨ, ਸ਼ਾਮ ਲਾਲ ਚਾਵਲਾ, ਅਮਰਜੀਤ ਕੌਰ ਛਾਬੜਾ, ਰਮੇਸ਼ ਢੈਪਈ, ਪਿ੍ੰਸੀਪਲ ਬਲਵੀਰ ਸਿੰਘ ਬਰਾੜ, ਗੁਰਦੀਪ ਭੋਲਾ ਪੀ.ਆਰ. ਟੀ.ਸੀ, ਹਾਕਮ ਸਿੰਘ ਡੀ.ਪੀ.ਈ, ਇਕਬਾਲ ਸਿੰਘ ਗਿੱਲ ਡੀ.ਪੀ.ਈ, ਮਦਨ ਲਾਲ ਸ਼ਰਮਾ ਸੰਧਵਾਂ, ਸੁਖਮੰਦਰ ਸਿੰਘ ਰਾਮਸਰ, ਕੇਵਲ ਸਿੰਘ ਲੰਭਵਾਲੀ, ਸੁਖਦਰਸ਼ਨ ਸਿੰਘ ਗਿੱਲ, ਹਾਕਮ ਸਿੰਘ ਲੈਕਚਰਾਰ, ਕਸ਼ਮੀਰਾ ਸਿੰਘ, ਪਿ੍ੰਸੀਪਲ ਹਰੀ ਚੰਦ ਧਿੰਗੜਾ ਅਤੇ ਜਸਪਾਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਐਮ.ਪੀ. ਸਰਬਜੀਤ ਸਿੰਘ ਖ਼ਾਲਸਾ ਵਲੋਂ ਪੀੜਤ ਪਰਿਵਾਰ ਦੀ ਮਦਦ ਅਗਲੀ ਖ਼ਬਰ ਅੱਖਾਂ ਦਾ 20ਵਾਂ ਮੁਫ਼ਤ ਜਾਂਚ ਆਪ੍ਰੇਸ਼ਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।