27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਜਪੁਜੀ ਸਾਹਿਬ ਦੇ ਸ਼ੁੱਧ ਉਚਾਰਨ ਤੇ ਕੰਠ ਮੁਕਾਬਲੇ 'ਚ ਹਿੱਸਾ ਲੈਣ ਵਾਲੇ ਬੱਚਿਆਂ ਦਾ ਸਨਮਾਨ

ਅਜੀਤ ਡੈਸਕ 18-02-2026
ਸ੍ਰੀ ਮੁਕਤਸਰ ਸਾਹਿਬ/ਦੋਦਾ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਨਿਰੋਲ ਸੇਵਾ ਆਰਗੇਨਾਈਜੇਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਜਪੁਜੀ ਸਾਹਿਬ ਦੇ ਸ਼ੁੱਧ ਉਚਾਰਨ ਤੇ ਕੰਠ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਆਸਾ ਬੁੱਟਰ ਦੀ ਦਸਵੀਂ ਕਲਾਸ ਦੀ ਵਿਦਿਆਰਥਣ ਅੰਮਿ੍ਤਪਾਲ ਕੌਰ ਵਲੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਗਿਆ ਸੀ | ਇਸ ਤੋਂ ਇਲਾਵਾ ਇਸ ਸਕੂਲ ਦੇ ਕਈ ਬੱਚੇ ਸੈਮੀਫ਼ਾਈਨਲ ਵਿਚ ਪਹੁੰਚੇ ਅਤੇ ਇਸ ਸਕੂਲ ਦੇ ਕਰੀਬ 150 ਵਿਦਿਆਰਥੀਆਂ ਨੇ ਭਾਗ ਲਿਆ ਸੀ | ਇਸ ਖ਼ੁਸ਼ੀ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਸਾ ਬੁੱਟਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ | ਇਸ ਉਪਰੰਤ ਨਿਰੋਲ ਸੇਵਾ ਸੰਸਥਾ ਦੇ ਮੁਖੀ ਡਾ. ਜਗਦੀਪ ਸਿੰਘ ਕਾਲਾ ਸੋਢੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਇਸ ਦੀ ਪਨੀਰੀ ਨੂੰ ਸੰਭਾਲਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦੇ ਸੰਸਥਾ ਵਲੋਂ ਯਤਨ ਕੀਤੇ ਜਾ ਰਹੇ ਹਨ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਫ਼ਲਸਫ਼ੇ ਨੂੰ ਅਪਣਾਉਣ ਲਈ ਪ੍ਰੇਰਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ 64 ਪਿੰਡਾਂ ਦੇ 13 ਹਜ਼ਾਰ ਬੱਚਿਆਂ ਨੂੰ ਇਸ ਮੁਕਾਬਲੇ ਵਿਚ ਸ਼ਾਮਿਲ ਕੀਤਾ ਗਿਆ ਸੀ | ਉਨ੍ਹਾਂ ਇਸ ਸਕੂਲ ਦੇ ਪਿ੍ੰਸੀਪਲ ਤੇ ਸਟਾਫ਼ ਦਾ ਧੰਨਵਾਦ ਕੀਤਾ | ਇਸ ਮੌਕੇ ਸਕੂਲ ਦੇ ਸਾਰੇ ਪ੍ਰਤੀਭਾਗੀਆਂ ਨੂੰ ਸਰਟੀਫ਼ਿਕੇਟ ਤੇ ਚਾਰ-ਚਾਰ ਰਜਿਸਟਰ ਦੇਖ ਕੇ ਸਨਮਾਨਿਤ ਕੀਤਾ ਅਤੇ ਸੈਮੀਫ਼ਾਈਨਲ ਵਿਚ ਪਹੁੰਚੇ ਬੱਚਿਆਂ ਨੂੰ ਸਰਟੀਫ਼ਿਕੇਟ, ਚਾਰ ਰਜਿਸਟਰ ਤੇ ਬੈਗ ਵੀ ਭੇਟ ਕੀਤੇ ਗਏ | ਇਸ ਮੌਕੇ ਸਕੂਲ ਮੁਖੀ ਤੋਂ ਇਲਾਵਾ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਐੱਨ.ਐੱਮ.ਈ.ਓ. (ਆਇਲ ਸੀਡ) ਸਕੀਮ ਤਹਿਤ ਸਰਕਲ ਬਧਾਈ ਵਿਖੇ ਕੈਂਪ ਲਗਾਇਆ ਅਗਲੀ ਖ਼ਬਰ ਲਾਇਨਜ਼ ਕਲੱਬ ਇੰਟਰਨੈਸ਼ਨਲ ਨੇ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।