27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਮਾਤ ਭਾਸ਼ਾ ਦਿਵਸ ਮੌਕੇ ਭਾਸ਼ਨ ਮੁਕਾਬਲਿਆਂ 'ਚ ਵਿਦਿਆਰਥੀ ਭਾਗ ਲੈਣ- ਜ਼ਿਲ੍ਹਾ ਭਾਸ਼ਾ ਅਫ਼ਸਰ

ਅਜੀਤ ਡੈਸਕ 18-02-2026
ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਜਸਵੰਤ ਸਿੰਘ ਜ਼ਫਰ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਭਾਸ਼ਾ ਵਿਭਾਗ ਪੰਜਾਬ ਵਲੋਂ ਪੰਜਾਬ ਵਿਚ ਜ਼ਿਲ੍ਹਾ ਪੱਧਰ 'ਤੇ 21 ਫ਼ਰਵਰੀ ਨੂੰ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਜਾ ਰਿਹਾ ਹੈ | ਮਨਜੀਤ ਪੁਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਫ਼ਰਵਰੀ ਨੂੰ ਸਵੇਰੇ 10 ਵਜੇ ਸਕੂਲ ਪੱਧਰ ਜਮਾਤ ਨੌਵੀਂ ਤੋਂ ਬਾਰ੍ਹਵੀਂ ਅਤੇ ਕਾਲਜ ਪੱਧਰ ਦੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਜਾਣੇ ਹਨ | ਇਹ ਮੁਕਾਬਲੇ ਬਾਵਾ ਨਿਹਾਲ ਸਿੰਘ ਬੀ.ਐੱਡ. ਕਾਲਜ ਨੇੜੇ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਜਾ ਰਹੇ ਹਨ | ਬਲਜਿੰਦਰ ਸਿੰਘ ਖੋਜ ਅਫ਼ਸਰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਇਨ੍ਹਾਂ ਮੁਕਾਬਲਿਆਂ ਲਈ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਮਹੀਨੇ ਭਰ ਤੋਂ ਜਲਘਰ ਦੀਆਂ ਡਿੱਗੀਆਂ ਸੁੱਕੀਆਂ • ਬਿੱਲਾਂ ਦੀ ਬਾਰਿਸ਼ ਜਾਰੀ ਅਗਲੀ ਖ਼ਬਰ ਐੱਨ.ਐੱਮ.ਈ.ਓ. (ਆਇਲ ਸੀਡ) ਸਕੀਮ ਤਹਿਤ ਸਰਕਲ ਬਧਾਈ ਵਿਖੇ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।