27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਕੇਜਰੀਵਾਲ ਅਤੇ ਭਗਵੰਤ ਮਾਨ ਦੀ ਕਿੱਲੀ ਚਾਹਲਾਂ ਰੈਲੀ ਰਹੀ ਫਲਾਪ <br/>

ਅਜੀਤ ਡੈਸਕ 18-02-2026
ਠੱਠੀ ਭਾਈ, 17 ਫਰਵਰੀ (ਜਗਰੂਪ ਸਿੰਘ ਮਠਾੜੂ)-ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਅਤੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਨਕਾਰੇ ਹੋਏ ਆਗੂ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿੰਡ ਕਿਲੀ ਚਾਹਲਾਂ 'ਚ ਕੀਤੀ ਗਈ ਰੈਲੀ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ | ਉਨ੍ਹਾਂ ਦਾਅਵਾ ਕੀਤਾ ਕਿ ਵੱਡੀਆਂ-ਵੱਡੀਆਂ ਗੱਲਾਂ ਅਤੇ ਇਸ਼ਤਿਹਾਰਬਾਜ਼ੀ ਦੇ ਬਾਵਜੂਦ ਰੈਲੀ 'ਚ ਲੋਕਾਂ ਦੀ ਹਾਜ਼ਰੀ ਨਾ ਦੇ ਬਰਾਬਰ ਰਹੀ, ਜਿਸ ਨਾਲ ਪਾਰਟੀ ਦੀ ਜ਼ਮੀਨੀ ਹਕੀਕਤ ਸਾਹਮਣੇ ਆ ਗਈ ਹੈ | ਜਥੇਦਾਰ ਮਾਹਲਾ ਨੇ ਕਿਹਾ ਕਿ ਸਰਕਾਰ ਬਣਾਉਂਦੇ ਸਮੇਂ ਕੀਤੇ ਵਾਅਦੇ ਅੱਜ ਵੀ ਕਾਗ਼ਜ਼ਾਂ ਤੱਕ ਹੀ ਸੀਮਤ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਬੇਰੁਜ਼ਗਾਰੀ ਘਟਾਉਣ, ਕਿਸਾਨਾਂ ਨੂੰ ਫ਼ਸਲਾਂ ਦਾ ਵਾਜਬ ਮੁੱਲ ਦੇਣ, ਨਸ਼ਿਆਂ 'ਤੇ ਨਕੇਲ ਕੱਸਣ ਅਤੇ ਵਿਕਾਸ ਕਾਰਜ ਤੇਜ਼ ਕਰਨ ਦੇ ਦਾਅਵੇ ਹਕੀਕਤ 'ਚ ਫ਼ੇਲ੍ਹ ਸਾਬਤ ਹੋਏ ਹਨ | ਪਿੰਡਾਂ 'ਚ ਬੁਨਿਆਦੀ ਸਹੂਲਤਾਂ ਦੀ ਘਾਟ, ਸਿਹਤ ਅਤੇ ਸਿੱਖਿਆ ਖੇਤਰ ਵਿਚ ਅਧੂਰੇ ਪ੍ਰਬੰਧ ਅਤੇ ਕਾਨੂੰਨ-ਵਿਵਸਥਾ ਦੀ ਵਿਗੜਦੀ ਹਾਲਤ ਲੋਕਾਂ ਨੂੰ ਨਿਰਾਸ਼ ਕਰ ਰਹੀ ਹੈ |

ਪਿਛਲੀ ਖ਼ਬਰ ਅੱਖਾਂ ਦਾ ਮੁਫਤ ਅਪ੍ਰੇਰਸ਼ਨ ਕੈਂਪ ਲਗਾਇਆ <br/> ਅਗਲੀ ਖ਼ਬਰ ਲਾਇਨਜ਼ ਕਲੱਬ ਇੰਟਰਨੈਸ਼ਨਲ ਨੇ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।