27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸਿਲਵਰ ਓਕਸ ਸਕੂਲ ਸੇਵੇਵਾਲਾ 'ਚ ਨਵੇਂ ਦਾਖਲਿਆਂ ਸੰਬੰਧੀ ਸਕਾਲਰਸ਼ਿਪ ਟੈਸਟ 22 ਨੂੰ

ਅਜੀਤ ਡੈਸਕ 18-02-2026
ਜੈਤੋ, 17 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਸੇਵੇਵਾਲਾ ਵਲੋਂ ਅਕਾਦਮਿਕ ਸੈਸ਼ਨ 2026-2027 ਲਈ ਐਲ.ਕੇ.ਜੀ ਤੋਂ ਨੌਵੀਂ ਜਮਾਤ ਤੱਕ ਦਾਖਲਾ ਲੈਣ ਦੇ ਇੱਛੁਕ ਵਿਦਿਆਰਥੀਆਂ ਲਈ ਸਕਾਲਰਸ਼ਿਪ ਟੈਸਟ ਕਰਵਾਇਆ ਜਾ ਰਿਹਾ ਹੈ | ਸਕੂਲ ਪ੍ਰਬੰਧਕਾਂ ਅਨੁਸਾਰ ਸਕਾਲਰਸ਼ਿਪ ਟੈਸਟ 22 ਫ਼ਰਵਰੀ 2026 ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਕੂਲ ਕੈਂਪਸ ਵਿਚ ਕਰਵਾਇਆ ਜਾਵੇਗਾ | ਟੈਸਟ ਦੌਰਾਨ ਵਿਦਿਆਰਥੀਆਂ ਦੀ ਜਾਂਚ ਉਨ੍ਹਾਂ ਦੀ ਜਮਾਤ ਅਨੁਸਾਰ ਵਿਸ਼ਿਆਂ ਦੇ ਗਿਆਨ ਦੇ ਆਧਾਰ 'ਤੇ ਕੀਤੀ ਜਾਵੇਗੀ | ਸਕੂਲ ਦਾ ਮਕਸਦ ਮਿਹਨਤੀ ਅਤੇ ਯੋਗ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਗੁਣਵੱਤਾ-ਯੁਕਤ ਸਿੱਖਿਆ ਪ੍ਰਦਾਨ ਕਰਨਾ ਹੈ | ਰੁਚੀ ਰੱਖਣ ਵਾਲੇ ਮਾਪੇ ਆਖਰੀ ਮਿਤੀ 20 ਫਰਵਰੀ 2026 ਤੋਂ ਪਹਿਲਾਂ ਆਨਲਾਈਨ ਜਾਂ ਆਫਲਾਈਨ ਮਾਧਿਅਮ ਰਾਹੀਂ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ | ਟੈਸਟ ਵਿਚ ਸ਼ਾਮਿਲ ਹੋਣ ਲਈ ਰਜਿਸਟ੍ਰੇਸ਼ਨ ਕਰਨਾ ਲਾਜ਼ਮੀ ਹੈ |
ਪਿਛਲੀ ਖ਼ਬਰ ਸਾਬਕਾ ਸਰਪੰਚ ਸਿੱਧੂ ਦੀ ਮਾਤਾ ਦੀਆਂ ਅਸਥੀਆਂ ਉਪਰ ਬੂਟਾ ਲਗਾਇਆ ਅਗਲੀ ਖ਼ਬਰ ਗਿੱਲ ਪਰਿਵਾਰ ਨੇ ਸਕਾਰਪੀਓ ਗੱਡੀ ਭਾਕਿਯੂ ਲੱਖੋਵਾਲ ਦੇ ਦਫਤਰ ਲਈ ਦਿੱਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।