27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸੁਖਬੀਰ ਸਿੰਘ ਨਾਇਬ ਤਹਿਸੀਲਦਾਰ ਬਣਨ 'ਤੇ ਸਨਮਾਨਿਤ

ਅਜੀਤ ਡੈਸਕ 18-02-2026
ਜੈਤੋ, 17 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਗੁਰੂ ਨਾਨਕ ਸੋਸ਼ਲ ਵੈੱਲਫ਼ੇਅਰ ਕਲੱਬ ਰੋੜੀਕਪੂਰਾ ਵਲੋਂ ਪਿੰਡ ਵਾਸੀ ਸੁਖਬੀਰ ਸਿੰਘ ਦੇ ਨਾਇਬ ਤਹਿਸੀਲਦਾਰ ਬਣਨ 'ਤੇ ਵਿਸ਼ੇਸ਼ ਸਾਦਾ ਸਮਾਗਮ ਕਰਵਾਇਆ ਗਿਆ | ਕਲੱਬ ਦੇ ਸਕੱਤਰ ਸ਼ਮਿੰਦਰ ਸਿੰਘ ਸੋਮੀ ਅਰੋੜਾ ਨੇ ਦੱਸਿਆ ਕਿ ਸੁਖਬੀਰ ਸਿੰਘ ਦੇ ਨਾਇਬ ਤਹਿਸੀਲਦਾਰ ਬਣਨਾ ਪਿੰਡ ਨਿਵਾਸੀਆਂ ਲਈ ਮਾਣ ਵਾਲੀ ਗੱਲ ਹੈ | ਇਸ ਖੁਸ਼ੀ ਮੌਕੇ 'ਤੇ ਗੁਰੂ ਨਾਨਕ ਸੋਸ਼ਲ ਵੈੱਲਫੇਅਰ ਕਲੱਬ ਰੋੜੀਕਪੂਰਾ ਦੇ ਪ੍ਰਧਾਨ ਡਾ. ਜਲੰਧਰ ਸਿੰਘ, ਸਰਪ੍ਰਸਤ ਗਰਦੇਵ ਸਿੰਘ ਪਟਵਾਰੀ, ਸਕੱਤਰ ਸਮਾਜ ਸੇਵੀ ਸ਼ਮਿੰਦਰ ਸਿੰਘ ਸੋਮੀ ਅਰੋੜਾ, ਡਾ. ਪਾਲ ਸਿੰਘ ਅਤੇ ਦਰਸ਼ਨ ਸਿੰਘ ਆਦਿ ਨੇ ਸੁਖਬੀਰ ਸਿੰਘ ਨੂੰ ਨਾਇਬ ਤਹਿਸੀਲਦਾਰ ਬਣਨ ਅਤੇ ਉਨ੍ਹਾਂ ਦੀ ਧਰਮ-ਪਤਨੀ ਪਰਵੀਨ ਕੌਰ ਤੇ ਬੇਟਾ ਹਰਸ਼ਦੀਪ ਸਿੰਘ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ | ਨਵਨਿਯੁਕਤ ਨਾਇਬ ਤਹਿਸੀਲਦਾਰ ਸੁਖਬੀਰ ਸਿੰਘ ਨੇ ਇਸ ਸਨਮਾਨ ਲਈ ਕਲੱਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਵੈਲਫ਼ੇਅਰ ਐਸੋਸੀਏਸ਼ਨ ਨੇ ਸਨਮਾਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।