27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਪੰਜਗਰਾਈਾ ਕਲਾਂ ਦੇ ਨਿਰਮਲ ਡੇਰਾ 'ਚ ਸੰਤ ਸਮਾਗਮ ਕਰਵਾਇਆ

ਅਜੀਤ ਡੈਸਕ 18-02-2026
ਪੰਜਗਰਾਈਾ ਕਲਾਂ, 17 ਫ਼ਰਵਰੀ (ਸੁਖਮੰਦਰ ਸਿੰਘ ਬਰਾੜ)-ਸਥਾਨਕ ਨਿਰਮਲ ਡੇਰਾ (ਵੱਡਾ ਡੇਰਾ) ਮਹਿਮੇ ਸ਼ਾਹੀ ਵਿਖੇ ਗੁਰਪੁਰਵਾਸੀ ਸੰਤ ਬਾਬਾ ਮਲੂਕ ਸਿੰਘ, ਸੰਤ ਬਾਬਾ ਨਰੰਗ ਸਿੰਘ, ਪੰਡਿਤ ਤਰਲੋਕ ਸਿੰਘ, ਮਹੰਤ ਬਾਬਾ ਮਾਹਣਾ ਸਿੰਘ ਜੀ, ਸੰਤ ਬਾਬਾ ਕਿ੍ਸ਼ਨ ਸਿੰਘ, ਮਹੰਤ ਬਾਬਾ ਨਛੱਤਰ ਸਿੰਘ ਤੇ ਮਹੰਤ ਬਾਬਾ ਦਰਸ਼ਨ ਸਿੰਘ ਪੰਜਗਰਾਈਾ ਦੀ ਯਾਦ 'ਚ ਸਾਲਾਨਾ ਸੰਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਰਬੱਤ ਦੇ ਭਲੇ ਲਈ ਲੜੀ ਤਹਿਤ ਚੱਲ ਰਹੇ ਸ੍ਰੀ ਸੁਖਮਨੀ ਸਾਹਿਬ, ਜਪੁਜੀ ਸਾਹਿਬ ਤੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਭੋਗ ਉਪਰੰਤ ਵਿਸ਼ਾਲ ਪੰਡਾਲ 'ਚ ਸਜਾਏ ਗਏ ਦੀਵਾਨ ਅੰਦਰ ਨਿਰਮਲੇ ਭੇਖ ਅਤੇ ਵੱਖ-ਵੱਖ ਸੰਪਰਦਾਵਾਂ ਤੋਂ ਪਹੁੰਚੇ ਸੰਤ ਮਹਾਂਪੁਰਖ ਨੇ ਸਮਾਗਮ 'ਚ ਪੁੱਜੀਆਂ ਸੰਗਤਾਂ ਨੂੰ ਗੁਰਬਾਣੀ ਅਤੇ ਇਤਿਹਾਸ ਨਾਲ ਜੋੜਿਆ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਦੀ ਪ੍ਰੇਰਨਾ ਦਿੱਤੀ | ਸਮਾਗਮ 'ਚ ਇਲਾਕੇ ਭਰ ਤੋਂ ਵੱਡੀ ਗਿਣਤੀ 'ਚ ਪੁੱਜੀਆਂ ਸੰਗਤਾਂ ਨੇ ਨਿਰਮਲੇ ਮਹਾਂਪੁਰਖਾਂ ਅਤੇ ਸ੍ਰੀ ਗੁੁਰੂ ਗ੍ਰੰਥ ਸਾਹਿਬ ਪ੍ਰਤੀ ਅਕੀਦਤ ਦਾ ਪ੍ਰਗਟਾਵਾ ਕੀਤਾ | ਨਿਰਮਲ ਡੇਰੇ ਦੇ ਮੁੱਖ ਸੇਵਾਦਾਰ ਮਹੰਤ ਬਾਬਾ ਚਮਕੌਰ ਸਿੰਘ ਅਤੇ ਮਹੰਤ ਬਾਬਾ ਬਲੌਰ ਸਿੰਘ ਵਲੋਂ ਸਮਾਗਮ 'ਚ ਪੁੱਜੇ ਮਹਾਂਪੁਰਸ਼ਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ 'ਚ ਨਿਰਮਲੇ ਅਖਾੜਾ ਹਰਿਦੁਆਰ ਦੇ ਮੁਖੀਏ ਮਹੰਤ ਰੇਸ਼ਮ ਸਿੰਘ ਸੇਖਵਾਂ, ਸੰਤ ਬਾਬਾ ਕਸ਼ਮੀਰ ਭੂਰੀ ਵਾਲੇ, ਮਹੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ, ਬਾਬਾ ਇੰਦਰਪਾਲ ਸਿੰਘ ਦੇਵੀ ਵਾਲਾ, ਬਾਬਾ ਰਾਜਾ ਰਾਜ ਸਿੰਘ, ਸੰਤ ਅਮਨਦੀਪ ਸਿੰਘ ਅੰਮਿ੍ਤਸਰ, ਸੰਤ ਜਗਜੀਤ ਸਿੰਘ ਕਾਤਰੋਂ, ਸੰਤ ਬਾਬਾ ਰਾਮ ਸਿੰਘ ਦਮਦਮੀ ਟਕਸਾਲ, ਸੰਤ ਸੁਖਪ੍ਰੀਤ ਸਿੰਘ ਰਾਜੇਆਣਾ, ਮਹੰਤ ਜਤਿੰਦਰ ਸਿੰਘ ਲੋਹਗੜ, ਗੁਰਦੀਪ ਸਿੰਘ ਬਠਿੰਡਾ, ਸਰਪੰਚ ਜਸਵਿੰਦਰ ਸਿੰਘ ਗਿੱਲ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਅਮਰਜੀਤ ਕੌਰ ਪੰਜਗਰਾਈਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਲਾਲੀ ਬਾਦਲ, ਜਥੇਦਾਰ ਬਲਦੇਵ ਸਿੰਘ, ਕਾਂਗਰਸੀ ਆਗੂ ਅਮਰਿੰਦਰ ਸਿੰਘ ਬਨੀ ਬਰਾੜ, ਸਰਪੰਚ ਕੇਵਲ ਸਿੰਘ, ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਜੈਪਾਲ ਸਿੰਘ ਸੰਧੂ, ਸ਼ਿਵਰਾਜ ਸਿੰਘ ਗਿੱਲ, ਬਲਵਿੰਦਰ ਸਿੰਘ ਬੱਬਲੀ ਗਿੱਲ, ਸਰਕਲ ਪ੍ਰਧਾਨ ਮਨਦੀਪ ਸਿੰਘ ਰੂਬੀ, ਸੁਖਦੇਵ ਸਿੰਘ ਭੋਲਾ ਸੰਧੂ, ਸਾਬਕਾ ਸਰਪੰਚ ਬਿਰਛਾ ਸਿੰਘ, ਚਰਨਜੀਤ ਸਿੰਘ ਚੰਨਾ ਸਮੇਤ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸੀ |
ਪਿਛਲੀ ਖ਼ਬਰ ਸਤਿੰਦਰਪਾਲ ਸਿੰਘ ਢੰਡ ਦੀ ਯਾਦ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ 22 ਨੂੰ ਅਗਲੀ ਖ਼ਬਰ ਨਰਿੰਦਰਪਾਲ ਸਿੰਘ ਐਸ.ਡੀ.ਓ ਨੂੰ ਸਦਮਾ, ਪਿਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।