27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

'ਸਾਡੇ ਬਜ਼ੁਰਗ ਸਾਡਾ ਮਾਣ' ਤਹਿਤ 26 ਨੂੰ ਤਾਜ ਪੈਲੇਸ 'ਚ ਲੱਗੇਗਾ ਕੈਂਪ- ਡੀ.ਸੀ.

ਅਜੀਤ ਡੈਸਕ 18-02-2026
ਫ਼ਰੀਦਕੋਟ, 17 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਬਜ਼ੁਰਗਾਂ ਤੇ ਨੌਜਵਾਨਾਂ 'ਚ ਤਾਲਮੇਲ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ 26 ਫ਼ਰਵਰੀ ਨੂੰ ੰ ਤਾਜ ਪੈਲੇਸ ਕੋਟਕਪੂਰਾ ਰੋਡ ਫ਼ਰੀਦਕੋਟ ਵਿਖੇ ਲਗਾਏ ਜਾ ਰਹੇ ਵਿਸ਼ੇਸ਼ ਕੈਂਪ ਦੀਆਂ ਤਿਆਰੀਆਂ ਸੰਬੰਧੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਾਨਫਰੰਸ ਹਾਲ 'ਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ¢ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਬਜ਼ੁਰਗਾਂ ਦੀ ਸਿਹਤ ਨੂੰ ਕਾਇਮ ਰੱਖਣ ਲਈ ਉਨ੍ਹਾਂ ਦੀਆਂ ਵਡੇਰੀ ਉਮਰ 'ਚ ਹੋਣ ਵਾਲੀਆਂ ਸਮੱਸਿਆਵਾਂ, ਜਿਨ੍ਹਾਂ 'ਚ ਅੱਖਾਂ ਦਾ ਮੋਤੀਆ, ਜੋੜਾਂ ਦਾ ਦਰਦ ਤੇ ਹੋਰ ਸਰੀਰਕ ਬਿਮਾਰੀਆਂ ਤੋਂ ਇਲਾਵਾ ਉਨ੍ਹਾਂ ਲਈ ਫ਼ਿਜੀਓਥਰੈਪੀ ਤੇ ਮਨੋਵਿਗਿਆਨਕ ਸਿਹਤ ਨੂੰ ੰ ਕਾਇਮ ਰੱਖਣ ਲਈ ਸਪੈਸ਼ਲ ਜਾਂਚ ਕੈਂਪ ਲਗਾਏ ਜਾਣਗੇ¢ ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਲਈ ਸਰਕਾਰੀ ਟੀਮਾਂ ਤੋਂ ਇਲਾਵਾ ਐਨਜੀਓ ਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਡਾਕਟਰਾਂ ਤੋਂ ਵੀ ਸਹਿਯੋਗ ਲਿਆ ਜਾਵੇਗਾ ¢ ਇਸ ਤੋਂ ਇਲਾਵਾ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਯੋਗਾ ਤੇ ਮੈਡੀਟੇਸ਼ਨ ਕੈਂਪ ਵੀ ਲਗਾਇਆ ਜਾਵੇਗਾ¢ ਬਜ਼ੁਰਗਾਂ ਤੇ ਨੌਜਵਾਨਾਂ 'ਚ ਆਪਸੀ ਸੰਪਰਕ ਨੂੰ ਵਧਾਉਣ ਲਈ ਖਾਣਾ ਬਣਾਉਣ ਦਾ ਮੁਕਾਬਲਾ, ਆਪਸੀ ਵਿਚਾਰ-ਵਟਾਂਦਰੇ, ਪੇਂਟਿੰਗ ਤੇ ਸੱਭਿਆਚਾਰਕ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ¢ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਨਾਲ ਸਬੰਧਿਤ ਸਾਰੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰ ਲਿਆ ਜਾਵੇ | ਇਸ ਮੌਕੇ ਐਸ.ਡੀ.ਐਮ. ਮੇਜਰ ਡਾ. ਵਰੁਣ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਕੌਰ, ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਸਿੰਘ ਪੁਰੀ, ਜ਼ਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਵਨ ਕੁਮਾਰ, ਗੁਰਪ੍ਰੀਤ ਸਿੰਘ, ਵਕੀਲ ਸਿੰਘ ਐਸ.ਆਈ., ਐਲ. ਡੀ. ਐਮ. ਰਾਮੇਸ਼ਵਰ, ਅਮਨਪ੍ਰੀਤ ਕੌਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੈੱਡ ਕਰਾਸ ਸੁਸਾਇਟੀ ਤੇ ਵੱਖ-ਵੱਖ ਬਿਰਧ ਆਸ਼ਰਮਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤਾ |
ਪਿਛਲੀ ਖ਼ਬਰ ਪੁਲਿਸ, ਪੰਚਾਇਤ ਅਤੇ ਲੋਕਾਂ ਨੇ ਚੋਰੀਆਂ ਰੋਕਣ ਲਈ ਸਾਂਝੇ ਰੂਪ 'ਚ ਪਾਏ ਮਤੇ ਅਗਲੀ ਖ਼ਬਰ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦਾ 'ਲਿਟਲ ਵੰਡਰ ਕਾਰਨੀਵਲ' ਬਣਿਆ ਯਾਦਗਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।