27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਨਸ਼ਾ ਤਸਕਰਾਂ ਦੀ 9 ਕਰੋੜ ਦੀ ਜਾਇਦਾਦ ਜ਼ਬਤ ਕੀਤੀ- ਐਸ.ਐਸ.ਪੀ. ਡਾ. ਪ੍ਰਗਿਆ ਜੈਨ

ਅਜੀਤ ਡੈਸਕ 18-02-2026
ਫ਼ਰੀਦਕੋਟ, 17 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਦੀ ਪੁਲਿਸ ਨੇ ਪਿਛਲੇ 15 ਮਹੀਨਿਆਂ ਦੌਰਾਨ ਨਸ਼ਾ ਤਸਕਰਾਂ ਦੀ 9 ਕਰੋੜ ਰੁਪਏ ਤੋਂ ਉਪਰ ਦੀ ਜਾਇਦਾਦ ਜਬਤ ਕਰ ਲਈ ਹੈ | ਐਸ.ਐਸ.ਪੀ. ਡਾ. ਪ੍ਰਗਿਆ ਜੈਨ ਨੇ ਇਸ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਮਾਰਚ 2025 ਤੋਂ ਹੁਣ ਤੱਕ 948 ਨਸ਼ਾ ਤਸਕਰਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ | ਇਨ੍ਹਾਂ ਮਾਮਲਿਆਂ 'ਚ 1450 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਨ੍ਹਾਂ ਪਾਸੋਂ 31 ਕਿਲੋ ਤੋਂ ਵੱਧ ਹੈਰੋਇਨ, 7 ਕਿਲੋ ਅਫ਼ੀਮ, 20 ਕੁਇੰਟਲ ਪੋਸਤ, 21 ਹਜ਼ਾਰ ਨਸ਼ੀਆਂ ਗੋਲੀਆਂ ਤੇ ਕੈਪਸੂਲ ਤੇ 15 ਲੱਖ ਡਰਗ ਮਨੀ ਬਰਾਮਦ ਕੀਤੀ ਗਈ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲਿਸ ਅਧਿਕਾਰੀ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਸਾਰੇ ਹੀ ਮਾਮਲਿਆਂ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ | ਜਿਨ੍ਹਾਂ ਵਿਅਕਤੀਆਂ ਦੀ ਨਸ਼ਾ ਤਸਕਰੀ ਵਿਚ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਾ ਪੀੜਤਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਕੇ ਨਸ਼ਾ ਛੁਡਾਓ ਕੇਂਦਰਾਂ 'ਚ ਭਰਤੀ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਇਕ ਸਰਚ ਆਪ੍ਰੇਸ਼ਨ ਦੌਰਾਨ ਡੀ.ਐਸ.ਪੀ. ਪੱਧਰ ਦੇ ਅਧਿਕਾਰੀ ਦੀ ਨਿਗਰਾਨੀ ਹੇਠ 150 ਪੁਲਿਸ ਮੁਲਾਜ਼ਮਾਂ ਦੀਆਂ ਸਪੈਸ਼ਲ ਟੀਮਾਂ ਤਿਆਰ ਕਰਕੇ ਨਸ਼ਾ ਤਸਕਰਾਂ ਦੇ ਸ਼ੱਕੀ ਠਿਕਾਣਿਆ 'ਤੇ ਅਚਨਚੇਤ ਛਾਪੇਮਾਰੀ ਕੀਤੀ ਗਈ |
ਪਿਛਲੀ ਖ਼ਬਰ 'ਆਪ' ਸਰਕਾਰ ਅਫ਼ਸਰਸ਼ਾਹੀ ਦਾ ਕਰ ਰਹੀ ਸਿਆਸੀਕਰਨ-ਐਡਵੋਕੇਟ ਲੱਕੀ ਅਗਲੀ ਖ਼ਬਰ ਸਪੀਕਰ ਸੰਧਵਾਂ, ਵਿਧਾਇਕ ਸੇਖੋਂ ਤੇ ਵਿਧਾਇਕ ਅਮੋਲਕ ਸਿੰਘ ਵਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।