ਕੋਟਕਪੂਰਾ, 18 ਫ਼ਰਵਰੀ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਸਤੀਸ਼ ਕੁਮਾਰ ਸਮੇਤ ਪੁਲਿਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਬੈਕਸਾਈਡ ਦਾਣਾ ਮੰਡੀ, ਮੋਗਾ ਰੋਡ ਕੋਟਕਪੂਰਾ ਪੁੱਜੀ ਤਾਂ ਇਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਆਪਣੇ ਸੱਜੇ ਹੱਥ ਫ਼ੜੀ ਹੋਈ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਹੇਠਾਂ ਸੁੱਟ ਦਿੱਤੀ ਅਤੇ ਤੇਜ਼ ਕਦਮੀ ਤੁਰਨ ਲੱਗਾ | ਪੁਲਿਸ ਪਾਰਟੀ ਨੇ ਉਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ 10.60 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਪੁਲਿਸ ਨੇ ਅਸ਼ੋਕ ਕੁਮਾਰ ਵਾਸੀ ਫ਼ਰੀਦਕੋਟ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |