18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਫ਼ੌਜੀ ਗੱਡੀ ਨਾਲ ਟਕਰਾਉਣ ਨਾਲ ਦੋ ਵਿਦਿਆਰਥੀਆਂ ਦੀ ਮੌਤ

ਅਜੀਤ ਡੈਸਕ 19-02-2026
ਫ਼ਰੀਦਕੋਟ, 18 ਫ਼ਰਵਰੀ (ਸਰਬਜੀਤ ਸਿੰਘ)-ਸਥਾਨਕ ਸਾਦਿਕ ਰੋਡ 'ਤੇ ਫ਼ੌਜੀ ਛਾਉਣੀ ਦੇ ਗੇਟ ਅੱਗੇ ਮੋਟਰਸਾਈਕਲ ਸਵਾਰ ਦੋ ਵਿਦਿਆਰਥੀਆਂ ਦੀ ਫ਼ੌਜ ਦੀ ਗੱਡੀ ਨਾਲ ਟਰਕਾਉਣ ਕਾਰਨ ਹੋਏ ਹਾਦਸੇ ਵਿਚ ਦੋਵਾਂ ਵਿਦਿਆਰਥੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਗੱਡੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਬੇਅੰਤ ਸਿੰਘ ਵਲੋਂ ਪੁਲਿਸ ਨੂੰ ਬਿਆਨ ਦਰਜ ਕਰਵਾਇਆ ਗਿਆ ਹੈ ਕਿ ਉਸ ਦਾ ਭਤੀਜਾ ਹਰਸਾਂਝ ਸਿੰਘ ਅਤੇ ਭਤੀਜੇ ਦਾ ਦੋਸਤ ਧੀਰਜ ਖੂੰਗਰ ਆਪਣੇ ਮੋਟਰਸਾਈਕਲ 'ਤੇ ਟਿਊਸ਼ਨ ਪੜ੍ਹਨ ਲਈ ਜਾ ਰਹੇ ਸਨ ਤਾਂ ਸਾਦਿਕ ਰੋਡ 'ਤੇ ਮਿਲਟਰੀ ਸਟੇਸ਼ਨ ਫ਼ਰੀਦਕੋਟ ਦੇ ਗੇਟ ਨੰਬਰ 8 ਅੱਗੇ ਇਕ ਫ਼ੌਜ ਦਾ ਟਰੱਕ ਨੂੰ ਚਲਾ ਰਹੇ ਚਾਲਕ ਵਲੋਂ ਕਥਿਤ ਲਾਪਰਵਾਹੀ ਨਾਲ ਉਨ੍ਹਾਂ ਦੇ ਮੋਟਰਸਾਈਕਲ ਵਿਚ ਮਾਰਿਆ ਅਤੇ ਇਸ ਘਟਨਾ ਦੌਰਾਨ ਉਸਦਾ ਭਤੀਜਾ ਅਤੇ ਦੋਸਤ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ | ਸਹਾਇਕ ਥਾਣੇਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਬੇਅੰਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਸਿਪਾਹੀ ਅਗਨੀਵੀਰ ਨਿਤਨ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ 5.40 ਗਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਇਕ ਵਿਅਕਤੀ ਕੋਲੋਂ 10.60 ਗਰਾਮ ਹੈਰੋਇਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।