ਫ਼ਰੀਦਕੋਟ, 18 ਫ਼ਰਵਰੀ (ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਸ਼ੱਕ ਦੇ ਆਧਾਰ 'ਤੇ ਸਾਦਿਕ ਰੋਡ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਾਕਮ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨਜ਼ਦੀਕ ਜਹਾਜ਼ ਗਰਾਊਾਡ, ਸਾਦਿਕ ਰੋਡ, ਫ਼ਰੀਦਕੋਟ ਮੌਜੂਦ ਸਨ ਤਾਂ ਅਜੈ ਕੁਮਾਰ ਉਰਫ਼ ਭਿੰਡੀ ਪੁੱਤਰ ਅਮਰਜੀਤ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 20 ਗ੍ਰਾਮ ਹੈਰੋਇਨ ਸਮੇਤ ਲਿਫ਼ਾਫ਼ਾ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |