18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 19-02-2026
ਗਿੱਦੜਬਾਹਾ, 18 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਪੁਲਿਸ ਨੇ ਇਕ ਵਿਅਕਤੀ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਗਿੱਦੜਬਾਹਾ ਦੇ ਏ.ਐੱਸ.ਆਈ. ਰਛਪਾਲ ਸਿੰਘ ਸਾਥੀ ਕਰਮਚਾਰੀਆਂ ਨਾਲ ਗਿੱਦੜਬਾਹਾ ਤੋਂ ਥੇੜ੍ਹੀ ਨੂੰ ਜਾ ਰਹੇ ਸਨ, ਜਦੋਂ ਪੁਲਿਸ ਪਾਰਟੀ ਮਾਰਕਫੈਡ ਚੌਰਾਹੇ ਦੇ ਨਜ਼ਦੀਕ ਪੁੱਜੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਆਪਣੇ ਹੱਥ ਵਿਚ ਫ਼ੜ੍ਹੇ ਇਕ ਕਾਲੇ ਰੰਗ ਦੇ ਲਿਫ਼ਾਫ਼ੇ ਨੂੰ ਸੁੱਟ ਕੇ ਭੱਜਣ ਲੱਗਾ | ਪੁਲਿਸ ਵਲੋਂ ਜਦੋਂ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਲਿਫ਼ਾਫ਼ੇ ਦੀ ਤਲਾਸ਼ੀ ਲਈ, ਤਾਂ ਉਸ ਵਿਚੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਗੁਰਮੀਤ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਥੇੜ੍ਹੀ ਵਜੋਂ ਹੋਈ | ਪੁਲਿਸ ਨੇ ਕਥਿਤ ਦੋਸ਼ੀ ਗੁਰਮੀਤ ਸਿੰਘ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ 8 ਕਿਸਾਨਾਂ ਦੇ ਖੇਤਾਂ 'ਚੋਂ ਟਰਾਂਸਫ਼ਾਰਮਰ ਅਤੇ ਹੋਰ ਸਾਮਾਨ ਚੋਰੀ ਅਗਲੀ ਖ਼ਬਰ ਸਿਵਲ ਸਰਜਨ ਡਾ. ਸੁਨੀਲ ਬਾਂਸਲ ਸੂਬਾ ਪੱਧਰ 'ਤੇ ਸਨਮਾਨਿਤ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।