ਮਲੋਟ, 18 ਫ਼ਰਵਰੀ (ਪਾਟਿਲ)-ਕਾਂਗਰਸ ਪਾਰਟੀ ਦੇ ਸੰਗਠਨ ਸਿਰਜਨ ਅਭਿਆਨ ਤਹਿਤ ਮਲੋਟ ਵਿਖੇ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਸ਼ਹਿਰੀ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ, ਦਿਹਾਤੀ ਪ੍ਰਧਾਨ ਜਗਤਪਾਲ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਰਹੀ | ਇਸ ਮੌਕੇ ਜਸਵਿੰਦਰ ਕੌਰ ਨੂੰ ਮਲੋਟ ਮਹਿਲਾ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਨਵਦੀਪ ਕੌਰ ਸੰਧੂ ਹਾਜ਼ਰ ਸਨ | ਆਗੂਆਂ ਨੇ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਬੂਥ ਪੱਧਰ ਤੱਕ ਕਮੇਟੀਆਂ ਬਣਾ ਕੇ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ | ਇਸ ਮੌਕੇ ਨੱਥੂ ਰਾਮ ਗਾਂਧੀ, ਰਵਿੰਦਰ ਸਿਡਾਣਾ, ਜਤਿੰਦਰ ਸ਼ਾਸਤਰੀ, ਕੇਵਲ ਖੱਤਰੀ ਸੋਸ਼ਲ ਮੀਡੀਆ ਇੰਚਾਰਜ, ਬਲਕਾਰ ਸਿੰਘ ਚੇਅਰਮੈਨ ਆਦਿ ਹਾਜ਼ਰ ਸਨ | ਆਗੂਆਂ ਨੇ ਕਿਹਾ ਕਿ ਜ਼ਮੀਨੀ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕਰਨਾ ਹੀ ਮੁੱਖ ਟੀਚਾ ਹੈ |