18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸੰਯੁਕਤ ਕਿਸਾਨ ਮੋਰਚੇ ਵਲੋਂ ਭਾਕਿਯੂ (ਉਗਰਾਹਾਂ) ਦੇ ਆਗੂਆਂ ਤੇ ਵਰਕਰਾਂ 'ਤੇ ਜਬਰ ਦੀ ਨਿਖੇਧੀ • ਕਿਹਾ : ਪੰਜਾਬ ਸਰਕਾਰ ਗਿ੍ਫ਼ਤਾਰ ਕਿਸਾਨਾਂ ਨੂੰ ਰਿਹਾਅ ਕਰਕੇ ਮੰਗਾਂ ਮੰਨੇ

ਅਜੀਤ ਡੈਸਕ 19-02-2026
ਸ੍ਰੀ ਮੁਕਤਸਰ ਸਾਹਿਬ, 18 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜਥੇਬੰਦੀ ਦੇ ਆਗੂਆਂ ਤੇ ਵਰਕਰਾਂ 'ਤੇ ਪੰਜਾਬ ਸਰਕਾਰ ਵਲੋਂ ਕੀਤੇ ਕਥਿਤ ਜ਼ਬਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ, ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ, ਭਾਕਿਯੂ ਲੱਖੋਵਾਲ (ਟਿਕੈਤ) ਦੇ ਜ਼ਿਲ੍ਹਾ ਸਕੱਤਰ ਗੁਰਮੀਤ ਸਿੰਘ ਲੰਬੀਢਾਬ, ਭਾਕਿਯੂ ਡਕੌਂਦਾ (ਬੁਰਜ ਗਿੱਲ) ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਵੱਟੂ, ਭਾਕਿਯੂ ਡਕੌਂਦਾ (ਧਨੇਰ) ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਉੜਾਂਗ, ਭਾਕਿਯੂ ਮਾਲਵਾ ਦੇ ਜ਼ਿਲ੍ਹਾ ਪ੍ਰਧਾਨ ਕੁਲਵੀਰ ਸਿੰਘ ਧੂਲਕੋਟ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਕਬਰਵਾਲਾ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਅਸਪਾਲ, ਕੌਮੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚੌਧਰੀ ਪਾਲ ਸਿੰਘ ਭੁਲੇਰੀਆਂ, ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਵਣਵਾਲਾ, ਕੁੱਲ ਹਿੰਦ ਕਿਸਾਨ ਸਭਾ (ਪੁੰਨਾਂਵਾਲ ) ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਧਰਮਪਾਲ ਸਿੰਘ ਝਬੇਲਵਾਲੀ ਨੇ ਬੋਲਦਿਆਂ ਕਿਹਾ ਕਿ ਚਾਉਂਕੇ ਸਕੂਲ ਦੇ ਮਸਲੇ ਵਿਚ ਭਾਕਿਯੂ (ਉਗਰਾਹਾਂ) ਜਥੇਬੰਦੀ ਦੇ ਆਗੂਆਂ ਨੂੰ ਕਈ ਮਹੀਨਿਆਂ ਤੋਂ ਨਾਜਾਇਜ਼ ਤੌਰ 'ਤੇ ਜੇਲ੍ਹ ਵਿਚ ਬੰਦ ਕੀਤਾ ਹੋਇਆ ਹੈ | ਜਥੇਬੰਦੀ ਵਲੋਂ ਉਨ੍ਹਾਂ ਦੀ ਰਿਹਾਈ ਵਾਸਤੇ ਜ਼ਿਲ੍ਹਾ ਹੈੱਡ ਕੁਆਰਟਰ ਬਠਿੰਡਾ ਘੇਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਕਾਰਨ ਰਾਤ ਨੂੰ ਹੀ ਉਨ੍ਹਾਂ ਦੇ ਘਰਾਂ ਵਿਚ ਛਾਪੇਮਾਰੀਆਂ ਕਰਕੇ ਬਹੁਤ ਸਾਰੇ ਆਗੂ ਗਿ੍ਫ਼ਤਾਰ ਕਰ ਲਏ ਹਨ | ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਪੰਜਾਬ ਪੁਲਿਸ ਵਲੋਂ ਲੋਕਤੰਤਰਤ ਦਾ ਘਾਣ ਕਰਦੇ ਹੋਏ ਅੱਜ ਵੱਖ-ਵੱਖ ਥਾਵਾਂ ਤੋਂ ਡੀ.ਸੀ. ਦਫ਼ਤਰਾਂ ਵੱਲ ਵੱਧ ਰਹੇ ਕਿਸਾਨ ਕਾਫ਼ਲਿਆਂ 'ਤੇ ਕਥਿਤ ਲਾਠੀਚਾਰਜ ਕਰਕੇ ਗਿ੍ਫ਼ਤਾਰੀਆਂ ਕੀਤੀਆਂ ਗਈਆਂ ਹਨ | ਕਿਸਾਨ ਆਗੂਆਂ ਨੇ ਪੰਜਾਬ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਪਿੰਡ ਜਿਉਂਦ ਵਿਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਅਥਰੂ ਗੈਸ ਦੇ ਗੋਲਿਆਂ ਦੀ ਵਾਛੜ ਕਰਕੇ ਪੰਜਾਬ ਵਿਚ ਐਮਰਜੈਂਸੀ ਵਰਗਾ ਮਾਹੌਲ ਬਣਾਇਆ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਸੰਘਰਸ਼ ਕਰਨ ਦਾ ਜਮਹੂਰੀ ਹੱਕ ਖੋਹ ਰਹੀ ਹੈ | ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਗਿ੍ਫ਼ਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ, ਨਹੀਂ ਤਾਂ ਸੰਯੁਕਤ ਕਿਸਾਨ ਮੋਰਚਾ ਪੂਰੀ ਤਾਕਤ ਨਾਲ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮਦਦ ਕਰੇਗਾ |
ਪਿਛਲੀ ਖ਼ਬਰ ਹੁਣ ਹਾਈ ਕੋਰਟ 'ਚ 18 ਮਾਰਚ ਨੂੰ ਮਲੋਟ ਦੀ ਨਵੀਂ ਵਾਰਡਬੰਦੀ ਬਾਰੇ ਫ਼ੈਸਲਾ ਹੋਣ ਦੀ ਉਮੀਦ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ • ਮੁੱਖ ਮਹਿਮਾਨ ਵਜੋਂ ਸੰਦੀਪ ਸਿੰਘ ਸ਼ਨੀ ਢ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।