18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸਪੀਕਰ ਸੰਧਵਾਂ ਦਾ ਪਿੰਡ ਮੌੜ ਵਿਖੇ ਪ੍ਰਵਾਸੀ ਭਾਰਤੀਆਂ ਵਲੋਂ ਵਿਸ਼ੇਸ਼ ਸਨਮਾਨ

ਅਜੀਤ ਡੈਸਕ 19-02-2026
ਕੋਟਕਪੂਰਾ, 18 ਫ਼ਰਵਰੀ (ਮੋਹਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਮੌੜ ਵਿਖੇ ਸਰਪੰਚ ਮਾਸਟਰ ਕੁਲਦੀਪ ਸਿੰਘ ਮਾਨ ਦੇ ਨਿਵਾਸ ਸਥਾਨ 'ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵਿਸ਼ੇਸ਼ ਸਨਮਾਨ ਕਰਨ ਮੌਕੇ ਸਤਬੀਰ ਸਿੰਘ ਬਰਾੜ ਯੂ.ਐਸ.ਏ. ਅਤੇ ਕਮਲਦੀਪ ਸਿੰਘ ਮਾਨ ਆਸਟ੍ਰੇਲੀਆ ਨੇ ਆਖਿਆ ਕਿ ਆਪਣੇ ਪਿੰਡ, ਹਲਕੇ ਅਤੇ ਪੰਜਾਬ ਦਾ ਭਲੇ ਅਤੇ ਖੁਸ਼ਹਾਲੀ ਦੀ ਉਮੀਦ ਕਰਦੇ ਹਨ | ਉਨ੍ਹਾਂ ਆਖਿਆ ਕਿ ਸਪੀਕਰ ਸੰਧਵਾਂ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਕੋਟਕਪੂਰਾ ਦਾ ਬਹੁਤ ਵਧੀਆ ਵਿਕਾਸ ਹੋਇਆ ਹੈ | ਪ੍ਰਵਾਸੀ ਭਾਰਤੀ ਵੀ ਪੰਜਾਬ ਦੀ ਤਰੱਕੀ ਵਿਚ ਹਰ ਤਰ੍ਹਾਂ ਦਾ ਯੋਗਦਾਨ ਪਾਉਣ ਲਈ ਯਤਨਸ਼ੀਲ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਹੇਠ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਪਿੰਡਾਂ ਦਾ ਚੌਤਰਫ਼ਾ ਵਿਕਾਸ ਹੋ ਰਿਹਾ ਹੈ | ਕੁਲਦੀਪ ਸਿੰਘ ਮੌੜ ਨੇ ਸਪੀਕਰ ਸੰਧਵਾਂ ਵਲੋਂ ਬਿਨ੍ਹਾਂ ਕਿਸੇ ਭੇਦ-ਭਾਵ ਦੇ ਲੋਕਾਂ ਦੀ ਕੀਤੀ ਜਾ ਰਹੀ ਸੇਵਾ ਦੀ ਪ੍ਰਸੰਸਾ ਕੀਤੀ | ਸਪੀਕਰ ਸੰਧਵਾਂ ਨੇ ਮਾਸਟਰ ਕੁਲਦੀਪ ਸਿੰਘ ਅਤੇ ਪ੍ਰਵਾਸੀ ਭਾਰਤੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਮਨਦੀਪ ਸਿੰਘ ਮੌਂਗਾ ਸੈਕਟਰੀ ਰੈਡ ਕਰਾਸ ਸੁਸਾਇਟੀ ਫ਼ਰੀਦਕੋਟ, ਸੁਖਦੀਪ ਸਿੰਘ ਸੰਧੂ, ਅਮਰਦੀਪ ਸਿੰਘ ਵਾੜਾਦਰਾਕਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਗੰਗਸਰ ਜੈਤੋ ਵਿਚ ਦਾਖ਼ਲਾ ਮੇਲਾ ਤੇ ਸਾਲਾਨਾ ਖੇਡ ਮੇਲਾ 21 ਨੂੰ ਅਗਲੀ ਖ਼ਬਰ ਬਾਬਾ ਫ਼ਰੀਦ ਲਾਅ ਕਾਲਜ ਦੇ ਐਨ.ਸੀ.ਸੀ. ਕੈਡਿਟਸ ਨੇ ਸਰਟੀਫਿਕੇਟ ਬੀ ਅਤੇ ਸੀ ਦੀ ਪ੍ਰੀਖਿਆ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।