18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸ਼ੋ੍ਰਮਣੀ ਅਕਾਲੀ ਦਲ ਦੀਆਂ ਪੰਜਾਬ ਬਚਾਓ ਰੈਲੀਆਂ ਨੂੰ ਚੰਗਾ ਹੁੰਗਾਰਾ ਮਿਲਿਆ-ਫ਼ੱਤਣਵਾਲਾ

ਅਜੀਤ ਡੈਸਕ 19-02-2026
ਸ੍ਰੀ ਮੁਕਤਸਰ ਸਾਹਿਬ, 18 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਹੱਕਾਂ ਤੇ ਸੂਬੇ ਦੇ ਮੁੱਦਿਆਂ ਨੂੰ ਉਭਾਰਨ ਲਈ 'ਪੰਜਾਬ ਬਚਾਓ ਰੈਲੀਆਂ' ਦਾ ਵਿਸਥਾਰਤ ਪ੍ਰੋਗਰਾਮ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਾਰੀ ਕੀਤਾ ਗਿਆ ਹੈ | ਇਹ ਰੈਲੀਆਂ ਵੱਖ-ਵੱਖ ਸ਼ਹਿਰਾਂ ਵਿਚ 17 ਫ਼ਰਵਰੀ ਤੋਂ 31 ਮਾਰਚ ਤੱਕ ਕੀਤੀਆਂ ਜਾਣਗੀਆਂ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਕੀਤਾ | ਉਨ੍ਹਾਂ ਕਿਹਾ ਕਿ ਪਹਿਲੀ ਕਾਦੀਆਂ ਅਤੇ ਦੂਜੀ ਖੇਮਕਰਨ ਵਿਖੇ ਕੀਤੀ ਰੈਲੀ ਨੂੰ ਬਹੁਤ ਵੱਡਾ ਹੁੰਗਾਰਾ ਮਿਲਿਆ ਹੈ | ਇਨ੍ਹਾਂ ਰੈਲੀਆਂ ਦਾ ਮਕਸਦ ਪੰਜਾਬ ਦੇ ਪਾਣੀ, ਕਿਸਾਨੀ, ਉਦਯੋਗ ਤੇ ਨੌਜਵਾਨਾਂ ਨਾਲ ਜੁੜੇ ਮੁੱਦਿਆਂ 'ਤੇ ਲੋਕਾਂ ਨੂੰ ਜਾਗਰੂਕ ਕਰਨਾ ਹੈ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਦੀ ਹਮਦਰਦ ਅਕਾਲੀ ਦਲ ਦੀ ਸਰਕਾਰ ਲਿਆਉਣਾ ਹੈ | ਉਨ੍ਹਾਂ ਕਿਹਾ ਕਿ ਪਿਛਲੇ 9 ਸਾਲਾਂ ਦੌਰਾਨ ਪੰਜਾਬ ਹਰ ਪੱਖ ਤੋਂ ਪੱਛੜ ਚੁੱਕਾ ਹੈ ਅਤੇ ਪੰਜਾਬ ਦੀ ਡਾਵਾਂਡੋਲ ਸਥਿਤੀ ਨੂੰ ਲੀਹ 'ਤੇ ਲਿਆਉਣ ਲਈ ਪੰਜਾਬ ਦੀ ਵਾਂਗਡੋਰ ਸੁਖਬੀਰ ਸਿੰਘ ਬਾਦਲ ਦੇ ਹੱਥਾਂ 'ਚ ਦੇਣੀ ਲਾਜ਼ਮੀ ਹੈ, ਜਿਸ ਲਈ ਪੰਜਾਬ ਦੇ ਲੋਕ ਤਿਆਰ ਬਰ ਤਿਆਰ ਬੈਠੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਰੈਲੀਆਂ 'ਚ ਆਪ-ਮੁਹਾਰੇ ਪੰਜਾਬ ਦੇ ਇਨਸਾਫ਼ ਪਸੰਦ ਲੋਕ ਵੱਡੀ ਗਿਣਤੀ 'ਚ ਪਹੁੰਚ ਰਹੇ ਹਨ |

ਪਿਛਲੀ ਖ਼ਬਰ ਏਡਜ਼ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਮਾਜ ਸੇਵੀ ਜਗਸੀਰ ਸਿੰਘ ਕੈਨੇਡਾ ਦਾ ਬਰਗਾੜੀ ਪਹੁੰਚਣ 'ਤੇ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।