ਫ਼ਰੀਦਕੋਟ, 18 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸਮਾਜ ਸੇਵੀ ਸੰਸਥਾ ਐਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਦੀ ਸਥਾਨਕ ਜ਼ਿਲ੍ਹਾ ਇਕਾਈ ਵਲੋਂ ਅੰਤਰ ਰਾਸ਼ਟਰੀ ਇਸਤਰੀ ਦਿਵਸ 8 ਮਾਰਚ ਨੂੰ ਮਨਾਇਆ ਜਾਵੇਗਾ | ਸਮਾਰੋਹ ਦੀ ਪ੍ਰਧਾਨਗੀ ਟਰੱਸਟ ਦੀ ਚੀਫ਼ ਪੈਟਰਨ ਹੀਰਾਵੰਤੀ ਸੇਵਾ ਮੁਕਤ ਨਾਇਬ ਤਹਿਸੀਲਦਾਰ ਅਤੇ ਸ਼ਾਂਤੀ ਦੇਵੀ ਸੇਵਾ ਮੁਕਤ ਸੁਪਰਡੈਂਟ ਗਰੇਡ-1 ਸਾਂਝੇ ਤੌਰ 'ਤੇ ਕਰਨਗੇ | ਟਰੱਸਟ ਦੇ ਸੰਸਥਾਪਕ ਚੇਅਰਮੈਨ ਜਗਦੀਸ਼ ਰਾਏ ਢੋਸੀਵਾਲ ਨੇ ਦੱਸਿਆ ਕਿ ਸਮਾਰੋਹ ਦੌਰਾਨ ਟਰੱਸਟ ਪਰਿਵਾਰ ਦੀਆਂ ਸਤਿਕਾਰਤ ਅÏਰਤਾਂ ਨੂੰ ਉਨ੍ਹਾਂ ਦੀ ਫ਼ੋਟੋ ਵਾਲੇ ਸ਼ਾਨਦਾਰ ਯਾਦਗਾਰੀ ਸਨਮਾਨ ਚਿੰਨ੍ਹ ਭੇਟ ਕੀਤੇ ਜਾਣਗੇ | ਟਰੱਸਟ ਦੇ ਜ਼ਿਲ੍ਹਾ ਚੇਅਰਮੈਨ ਪਿ੍ੰ. ਕਿ੍ਸ਼ਨ ਲਾਲ ਬਕੋਲੀਆ ਅਤੇ ਜ਼ਿਲ੍ਹਾ ਪ੍ਰਧਾਨ ਜਗਦੀਸ਼ ਰਾਜ ਭਾਰਤੀ ਵਿਸ਼ੇਸ਼ ਤੌਰ 'ਤੇ ਸੰਬੋਧਨ ਕਰਨਗੇ |