01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਸੈਮੀਨਾਰ ਕਰਵਾਇਆ

ਅਜੀਤ ਡੈਸਕ 20-02-2026
ਫ਼ਰੀਦਕੋਟ, 19 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਪੀ.ਐਮ.ਸ੍ਰੀ ਡਾ.ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਲਈ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੇ ਮੁੱਖ ਬੁਲਾਰੇ ਐਡਵੋਕੇਟ ਅਵਿਨਾਸ਼ ਕੌਰ ਸਨ | ਲੈਕਚਰਾਰ ਚਰਨਜੀਤ ਕੌਰ ਨੇ ਮੁੱਖ ਮਹਿਮਾਨ, ਸਕੂਲ ਸਟਾਫ਼ ਤੇ ਵਿਦਿਆਰਥਣਾਂ ਨੂੰ ਜੀ ਆਇਆਂ ਕਿਹਾ | ਪਿ੍ੰਸੀਪਲ ਭੁਪਿੰਦਰ ਸਿੰਘ ਬਰਾੜ ਨੇ ਵਿਦਿਆਰਥਣਾਂ ਨੂੰ ਕਰਤੱਵਾਂ ਦੀ ਪਾਲਣਾ ਅਤੇ ਖਾਸ ਕਰਕੇ ਵਾਤਾਵਰਨ ਪ੍ਰਤੀ ਬਣਦੇ ਫ਼ਰਜ਼ਾਂ ਦੀ ਅਦਾਇਗੀ ਇਮਨਾਦਰੀ ਨਾਲ ਕਰਨ ਵਾਸਤੇ ਪ੍ਰੇਰਿਤ ਕੀਤਾ | ਮੁੱਖ ਮਹਿਮਾਨ ਐਡਵੋਕੇਟ ਅਵਿਨਾਸ਼ ਕੌਰ ਨੇ ਵਿਦਿਆਰਥਣਾਂ ਨੂੰ ਪੋਸਕੋ ਐਕਟ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਜਸਪਾਲ ਕੌਰ, ਅਮਨਦੀਪ ਕੌਰ, ਗੁਰਮੀਤ ਕੌਰ, ਸੁਸ਼ੀਲ ਰਾਣੀ, ਪਵਨਦੀਪ ਕੌਰ ਹਾਜ਼ਰ ਸਨ | ਅੰਤ 'ਚ ਸਕੂਲ ਦੇ ਪਿ੍ੰਸੀਪਲ ਅਤੇ ਸਟਾਫ਼ ਵਲੋਂ ਮੁੱਖ ਮਹਿਮਾਨ ਐਡਵੋਕੇਟ ਅਵਿਨਾਸ਼ ਕੌਰ ਨੂੰ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਖੇਤੀ ਸਮਝੌਤਿਆਂ ਵਿਰੁੱਧ ਮੀਟਿੰਗ ਅਗਲੀ ਖ਼ਬਰ ਸਿਵਲ ਸਰਜਨ ਡਾ. ਰਾਜੀਵ ਪ੍ਰਾਸ਼ਰ ਵਲੋਂ ਨਸ਼ਾ-ਛੁਡਾਊ ਕੇਂਦਰਾਂ ਦਾ ਅਚਾਨਕ ਨਿਰੀਖਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।