01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਕੋਟਕਪੂਰਾ 'ਚ 70 ਕਿੱਲੋ ਦੁੱਧ ਅਤੇ 30 ਕਿੱਲੋ ਦਹੀਂ ਬਰਾਮਦ

ਅਜੀਤ ਡੈਸਕ 20-02-2026
ਕੋਟਕਪੂਰਾ, 19 ਫ਼ਰਵਰੀ (ਮੋਹਰ ਸਿੰਘ ਗਿੱਲ)-ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਦੁੱਧ ਜਾਂ ਦੁੱਧ ਤੋਂ ਬਣਨ ਵਾਲੀਆਂ ਸਿੰਥੈਟਿਕ ਅਤੇ ਨਕਲੀ ਵਸਤੂਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀਆਂ ਕੀਤੀਆਂ ਹਦਾਇਤਾਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ | ਅੱਜ ਸਥਾਨਕ ਸਿਟੀ ਥਾਣੇ ਦੀ ਪੁਲਿਸ ਨੇ ਖ਼ੁਰਾਕ ਸੁਰੱਖਿਆ ਅਫ਼ਸਰ ਹਰਵਿੰਦਰ ਸਿੰਘ ਦੇ ਸਹਿਯੋਗ ਨਾਲ ਨਕਲੀ ਪਨੀਰ ਅਤੇ ਦਹੀ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ | ਸਥਾਨਕ ਸਿਟੀ ਥਾਣੇ 'ਚ ਬੁਲਾਈ ਪੈ੍ਰਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਕਿ ਉਹ ਅੱਜ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਡਾ. ਪ੍ਰਗਿਆ ਜੈਨ ਐਸ.ਐਸ.ਪੀ ਦੀ ਕਾਰਗੁਜਾਰੀ ਤੋਂ ਖੁਸ਼ ਹਨ, ਕਿਉਂਕਿ ਉਨ੍ਹਾਂ ਦੀਆਂ ਹਦਾਇਤਾਂ 'ਤੇ ਅਮਲ ਹੋਣਾ ਸ਼ੁਰੂ ਹੋ ਗਿਆ ਹੈ | ਵਿਭਾਗ ਨੇ ਆਪਣੇ ਤੌਰ 'ਤੇ ਪਨੀਰ ਅਤੇ ਦਹੀ ਦੇ ਸੈਂਪਲ ਲੈਬਾਰਟਰੀ ਨੂੰ ਖਰੜ ਵਿਖੇ ਭੇਜ ਦਿੱਤੇ ਹਨ | ਉਨ੍ਹਾਂ ਫ਼ੈਸਲਾ ਕੀਤਾ ਹੈ ਕਿ ਉਹ ਉਕਤ ਵਸਤੂਆਂ ਦੇ ਸੈਂਪਲ ਨਿੱਜੀ ਤੌਰ 'ਤੇ ਕਿਸੇ ਲੈਬਾਰਟਰੀ ਤੋਂ ਟੈਸਟ ਕਰਵਾਏ ਜਾਣਗੇ | ਸਪੀਕਰ ਸੰਧਵਾਂ ਨੇ ਇਕ ਸਵਾਲ ਦੇ ਜਵਾਬ ਵਿਚ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਹੋਰਨਾਂ ਸ਼ਹਿਰਾਂ ਤੋਂ ਨਕਲੀ ਦੁੱਧ, ਸਿੰਥੈਟਿਕ ਪਨੀਰ ਅਤੇ ਦੁੱਧ ਤੋਂ ਬਣਨ ਵਾਲੀਆਂ ਹਾਨੀਕਾਰਕ ਵਸਤੂਆਂ ਕੋਟਕਪੂਰੇ ਦੇ ਹਲਵਾਈਆਂ ਅਤੇ ਡੇਅਰੀ ਮਾਲਕਾਂ ਨੂੰ ਸਪਲਾਈ ਕੀਤੀਆਂ ਜਾਂਦੀਆਂ ਹਨ | ਉਨ੍ਹਾਂ ਡੇਅਰੀ ਮਾਲਕਾਂ, ਹਲਵਾਈਆਂ ਅਤੇ ਪੱਤਰਕਾਰਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਆਖਿਆ ਕਿ ਤੰਦਰੁਸਤ ਸਮਾਜ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਸਾਰਿਆਂ ਨੂੰ ਰਲ ਕੇ ਮੁਹਿੰਮ ਵਿੱਢਣੀ ਪਵੇਗੀ | ਖ਼ੁਰਾਕ ਸੁਰੱਖਿਆ ਅਫ਼ਸਰ ਹਰਵਿੰਦਰ ਸਿੰਘ ਨੇ ਦੱਸਿਆ ਕਿ 70 ਕਿੱਲੋ ਪਨੀਰ ਅਤੇ 30 ਕਿੱਲੋ ਦਹੀਂ ਬਰਾਮਦ ਕੀਤਾ ਗਿਆ ਹੈ ਅਤੇ ਕਾਬੂ ਕੀਤੇ ਵਿਅਕਤੀ ਤੋਂ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ |
ਪਿਛਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀ ਕਾਬੂ ਅਗਲੀ ਖ਼ਬਰ ਕਰੰਟ ਲੱਗਣ ਨਾਲ ਕਿਸਾਨ ਆਗੂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।