01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਹੈਰੋਇਨ ਸਮੇਤ 2 ਵਿਅਕਤੀ ਕਾਬੂ

ਅਜੀਤ ਡੈਸਕ 20-02-2026
ਫ਼ਰੀਦਕੋਟ, 19 ਫ਼ਰਵਰੀ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ੱਕ ਦੇ ਆਧਾਰ 'ਤੇ ਨਵੀਂ ਦਾਣਾ ਮੰਡੀ ਤੋਂ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨਵੀਂ ਦਾਣਾ ਮੰਡੀ ਫ਼ਰੀਦਕੋਟ ਮੌਜੂਦ ਸਨ ਤਾਂ ਸੁਨੀਲ ਸਿੰਘ ਉਰਫ਼ ਸੱਬਾ ਪੁੱਤਰ ਰਣਬੀਰ ਸਿੰਘ ਅਤੇ ਜਸਪਾਲ ਸਿੰਘ ਉਰਫ਼ ਜੱਸਾ ਪੁੱਤਰ ਬਲਵਿੰਦਰ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ 'ਤੇ ਕਾਬੂ ਕਰਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 6 ਗ੍ਰਾਮ ਹੈਰੋਇਨ ਸਮੇਤ ਲਿਫ਼ਾਫ਼ਾ ਤੇ 60 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਫਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਅਗਰਵਾਲ ਪੀਰਖਾਨਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਕੋਟਕਪੂਰਾ 'ਚ 70 ਕਿੱਲੋ ਦੁੱਧ ਅਤੇ 30 ਕਿੱਲੋ ਦਹੀਂ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।