01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਏਡਜ਼ ਤੇ ਵਾਤਾਵਰਨ ਸੰਬੰਧੀ ਪੋਸਟਰ ਮੇਕਿੰਗ ਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ

ਅਜੀਤ ਡੈਸਕ 20-02-2026
ਫ਼ਰੀਦਕੋਟ, 19 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਰੈੱਡ ਰਿਬਨ ਕਲੱਬਾਂ ਵਲੋਂ ਐਚ.ਆਈ.ਵੀ ਏਡਜ਼ ਅਤੇ ਵਾਤਾਵਰਨ ਸੁਰੱਖਿਆ ਸੰਭਾਲ ਸਬੰਧੀ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਕੁੱਲ 38 ਵਿਦਿਆਰਥੀਆਂ ਨੇ ਹਿੱਸਾ ਲਿਆ | ਪੋਸਟਰ ਮੇਕਿੰਗ ਮੁਕਾਬਲਿਆਂ ਵਿਚ ਹੈਪੀ ਸਿੰਘ, ਸੁਖਬੀਰ ਕੌਰ ਅਤੇ ਲਵਪ੍ਰੀਤ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ | ਜਦਕਿ ਸਲੋਗਨ ਲਿਖਣ ਮੁਕਾਬਲੇ ਵਿਚ ਦਿਵਿਆ ਸ਼ਰਮਾ, ਸਾਕਸ਼ੀ ਕੁਮਾਰੀ ਅਤੇ ਜਸਕਰਨ ਕੌਰ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ | ਇਨ੍ਹਾਂ ਮੁਕਾਬਲਿਆਂ ਵਿਚ ਜੱਜਮੈਂਟ ਪ੍ਰੋਫੈਸਰ ਰਾਜਬੀਰ ਕੌਰ ਖੇਤੀਬਾੜੀ ਵਿਭਾਗ ਅਤੇ ਪ੍ਰੋਫੈਸਰ ਗੁਰਪ੍ਰੀਤ ਕੌਰ ਅੰਗਰੇਜ਼ੀ ਵਿਭਾਗ ਨੇ ਕੀਤੀ | ਰੈਡ ਰਿਬਨ ਕਲੱਬਾਂ ਦੇ ਕਨਵੀਨਰ ਪ੍ਰੋਫੈਸਰ ਸੁਖਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਪ੍ਰੋਗਰਾਮਾਂ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਏਡਜ਼ ਪ੍ਰਤੀ ਅਤੇ ਵਾਤਾਵਰਨ ਸਾਂਭ ਸੰਭਾਲ ਪ੍ਰਤੀ ਜਾਗਰੂਕ ਕਰਨਾ ਹੈ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਗੁਲਸ਼ਨ ਕੁਮਾਰ ਅਹੂਜਾ ਨੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੰਦਿਆਂ ਅਜਿਹੇ ਸਮਾਗਮ ਵਿਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਡਾ. ਨਰਿੰਦਰਜੀਤ ਸਿੰਘ ਬਰਾੜ ਨੇ ਵੀ ਇਸ ਸਮਾਗਮ ਵਿਚ ਸ਼ਮੂਲੀਅਤ ਕੀਤੀ | ਰੈਡ ਰਿਬਨ ਕਲੱਬਾਂ ਦੇ ਇੰਚਾਰਜ ਪ੍ਰੋਫੈਸਰ ਸੁਖਜੀਤ ਸਿੰਘ, ਪ੍ਰੋਫੈਸਰ ਕਿਰਨ ਬਾਲਾ, ਡਾ. ਸੋਨਿਕਾ ਰਾਣੀ ਅਤੇ ਪ੍ਰੋਫ਼ੈਸਰ ਬੂਟਾ ਸਿੰਘ ਨੇ ਇਸ ਪ੍ਰੋਗਰਾਮ ਨੂੰ ਨੇਪਰੇ ਚਾੜਨ ਵਿਚ ਅਹਿਮ ਭੂਮਿਕਾ ਨਿਭਾਈ | ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਵਿਚ ਡਾ. ਨਛੱਤਰ ਸਿੰਘ, ਪ੍ਰੋਫੈਸਰ ਗਗਨਦੀਪ ਸਿੰਘ, 100 ਵਿਦਿਆਰਥੀਆਂ ਅਤੇ ਰੈੱਡ ਰਿਬਨ ਕਲੱਬਾਂ ਦੇ ਵਲੰਟੀਅਰਾਂ ਨੇ ਸ਼ਿਰਕਤ ਕੀਤੀ |
ਪਿਛਲੀ ਖ਼ਬਰ ਪੰਜਾਬ ਪੱਧਰੀ ਖ਼ੇਡਾਂ 'ਚ ਮੱਲਾਂ ਮਾਰਨ ਵਾਲੀਆਂ ਖਿਡਾਰਨਾਂ ਦਾ ਸਨਮਾਨ ਅਗਲੀ ਖ਼ਬਰ ਰੋਟਰੀ ਕਲੱਬ ਚੈਂਪੀਅਨ ਨੇ ਸੈਨਿਕ ਅਕੈਡਮੀ ਵਿਖੇ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।