19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸਰਕਾਰੀ ਆਈ. ਟੀ. ਆਈ. ਮੋਗਾ ਵਿਖੇ 23 ਨੂੰ ਲੱਗੇਗਾ ਰੋਜ਼ਗਾਰ ਕੈਂਪ

ਅਜੀਤ ਡੈਸਕ 21-02-2026
ਮੋਗਾ, 20 ਫਰਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੁਆਰਾ ਬੇਰੁਜ਼ਗਾਰਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਅਧੀਨ ਜ਼ਿਲ੍ਹਾ ਪ੍ਰਸ਼ਾਸਨ, ਸਰਕਾਰੀ ਆਈ. ਟੀ. ਆਈ. ਮੋਗਾ ਤੇ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਮੋਗਾ ਦੇ ਸਾਂਝੇ ਯਤਨਾਂ ਤਹਿਤ 23 ਫਰਵਰੀ ਨੂੰ ਸਰਕਾਰੀ ਆਈ. ਟੀ. ਆਈ. (ਲੜਕੇ) ਮੋਗਾ ਵਿਖੇ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ | ਇਸ ਕੈਂਪ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਰਹੇਗਾ | ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਕੈਂਪ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਤੇ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਮਕਸਦ ਨਾਲ ਉਲੀਕੇ ਇਸ ਰੋਜ਼ਗਾਰ ਮੇਲੇ ਰਾਹੀਂ ਨੌਕਰੀ ਪ੍ਰਾਪਤ ਕਰਨ |

ਪਿਛਲੀ ਖ਼ਬਰ ਗਿਆਨੀ ਸੁਰਜੀਤ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਦਿੱਲੀ ਦੇ ਜਨਕਪੁਰੀ ਵਿਚ ਸੜਕ ਹਾਦਸੇ ਵਿਚ 6 ਸਾਲ ਦੀ ਬੱਚੀ ਦੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।