18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸਪੀਕਰ ਸੰਧਵਾਂ ਨੇ 5 ਕਰੋੜ ਰੁਪਏ ਦੀ ਲਾਗਤ ਨਾਲ 4 ਸੰਪਰਕ ਸੜਕਾਂ ਦੇ ਨੀਂਹ ਪੱਥਰ ਰੱਖੇ

ਅਜੀਤ ਡੈਸਕ 21-02-2026
ਕੋਟਕਪੂਰਾ, 20 ਫ਼ਰਵਰੀ (ਮੇਘਰਾਜ)-ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ ਹੋਣ ਵਾਲੀਆਂ 4 ਸੰਪਰਕ ਸੜਕਾਂ ਦੇ ਨੀਂਹ ਪੱਥਰ ਰੱਖੇ | ਇਨ੍ਹਾਂ ਪ੍ਰਾਜੈਕਟਾਂ ਨਾਲ ਇਲਾਕੇ ਦੀ ਆਵਾਜਾਈ ਪ੍ਰਣਾਲੀ ਮਜ਼ਬੂਤ ਹੋਵੇਗੀ ਅਤੇ ਕਿਸਾਨਾਂ, ਵਪਾਰੀਆਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ 'ਚ 26.36 ਲੱਖ ਰੁਪਏ ਨਾਲ ਕੋਟਕਪੂਰਾ-ਦੇਵੀਵਾਲਾ-ਸਿਰਸੜੀ-ਕੋਟਸੁਖੀਆਂ ਦੀ ਮੁਰੰਮਤ, 2.59 ਕਰੋੜ ਰੁਪਏ ਨਾਲ ਕੋਟਕਪੂਰਾ ਤੋਂ ਕਾਸਮਭੱਟੀ ਦੀ ਮੁਰੰਮਤ, 44.57 ਲੱਖ ਰੁਪਏ ਨਾਲ ਮੌੜ ਤੋਂ ਸਮਾਘ ਦੀ ਮੁਰੰਮਤ ਅਤੇ 47.33 ਲੱਖ ਰੁਪਏ ਨਾਲ ਕੋਟਕਪੂਰਾ-ਮੁਕਤਸਰ ਰੋਡ ਤੋਂ ਕੋਠੇ ਬੇਰ ਵਾਲਾ ਤੋਂ ਦੁਆਰੇਆਣਾ ਰੋਡ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਨਾਲ ਪਿੰਡਾਂ ਦੀਆਂ ਮੰਡੀਆਂ, ਸਕੂਲਾਂ, ਸਿਹਤ ਕੇਂਦਰਾਂ ਤੇ ਮੁੱਖ ਸੜਕਾਂ ਨਾਲ ਸੰਪਰਕ ਹੋਰ ਮਜ਼ਬੂਤ ਹੋਵੇਗਾ | ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ 'ਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਇਹ ਪ੍ਰਾਜੈਕਟ 31 ਮਾਰਚ ਤੱਕ ਪੂਰੇ ਹੋ ਜਾਣਗੇ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਗੁਰਮੀਤ ਸਿੰਘ ਆਰੇਵਾਲਾ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ, ਪਾਰਟੀ ਆਗੂ, ਇਲਾਕਾ ਨਿਵਾਸੀ ਤੇ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਬਲਵਿੰਦਰ ਕੌਰ ਸਰਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਅਗਲੀ ਖ਼ਬਰ ਮਲੋਟ ਵਿਖੇ ਟੈੱਟ ਦੀ ਬੇਲੋੜੀ ਸ਼ਰਤ ਖ਼ਿਲਾਫ਼ ਅਧਿਆਪਕਾਂ ਦੀ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।