29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਕੇਂਦਰੀ ਜੇਲ੍ਹ ਫ਼ਰੀਦਕੋਟ 'ਚੋਂ 17 ਮੋਬਾਈਲ ਫ਼ੋਨ ਬਰਾਮਦ

ਅਜੀਤ ਡੈਸਕ 28-02-2026
ਫ਼ਰੀਦਕੋਟ, 27 ਫ਼ਰਵਰੀ (ਸਰਬਜੀਤ ਸਿੰਘ)-ਇਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਦੀਆਂ ਬੈਰਕਾਂ ਦੀ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ 17 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ | ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਕਮਲਜੀਤ ਸਿੰਘ, ਸਹਾਇਕ ਸਪੁਰਡੈਂਟ, ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਦੇ ਕਰਮਚਾਰੀਆਂ ਵਲੋਂ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ ਦੀ ਅਚਾਨਕ ਤਲਾਸ਼ੀ ਲਈ ਗਈ ਤਾਂ ਲਾਵਾਰਿਸ ਹਾਲਤ 'ਚ 17 ਮੋਬਾਈਲ ਫ਼ੋਨ ਬਰਾਮਦ ਹੋਏ | ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਕਾਬੂ ਅਗਲੀ ਖ਼ਬਰ ਪੁਲਿਸ ਵਲੋਂ ਨਾਜਾਇਜ਼ ਅਸਲੇ ਸਮੇਤ ਇਕ ਕਾਬੂ 1 ਦੇਸੀ ਪਿਸਟਲ ਸਮੇਤ ਰੌਂਦ ਕੀਤੇ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।