ਫ਼ਰੀਦਕੋਟ, 26 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਜਾਣ ਵਾਲੇ ਜਥੇ ਵਿਚ ਸੰਗਤ ਆਪਣੇ ਪਾਸਪੋਰਟ ਸਮੇਤ ਅਰਜ਼ੀਆਂ 5 ਮਾਰਚ 2026 ਤੱਕ ਆਪਣੇ ਹਲਕੇ ਦੇ ਸਬੰਧਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਤੋਂ ਤਸਦੀਕ ਕਰਵਾ ਕੇ ਭੇਜ ਸਕਦੀਆਂ ਹਨ | ਇਹ ਜਥਾ ਜੂਨ ਮਹੀਨੇ ਵਿਚ ਗੁਰੂ ਸਾਹਿਬ ਦੇ ਸ਼ਹੀਦੀ ਸਮਾਗਮਾਂ 'ਚ ਸ਼ਾਮਿਲ ਹੋਣ ਲਈ ਭਾਰਤ ਤੋਂ ਰਵਾਨਾਂ ਹੋਵੇਗਾ |