29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਕਾਂਗਰਸ ਦੀ ਬਰਨਾਲਾ ਰੈਲੀ ਨੂੰ ਲੈ ਕੇ ਵਰਕਰਾਂ 'ਚ ਭਾਰੀ ਉਤਸ਼ਾਹ-ਬੰਨੀ ਬਰਾੜ, ਤਰਸੇਮ ਬਰਾੜ

ਅਜੀਤ ਡੈਸਕ 28-02-2026
ਪੰਜਗਰਾੲੀਂ ਕਲਾਂ, 27 ਫ਼ਰਵਰੀ (ਸੁਖਮੰਦਰ ਸਿੰਘ ਬਰਾੜ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ 28 ਫ਼ਰਵਰੀ ਨੂੰ ਬਰਨਾਲਾ ਦੇ ਦਾਣਾ ਮੰਡੀ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ 'ਚ ਪੰਜਗਰਾੲੀਂ ਕਲਾਂ ਸਰਕਲ ਦੇ ਵਰਕਰਾਂ 'ਚ ਭਾਰੀ ਉਤਸ਼ਾਹ ਹੈ ਤੇ ਵਰਕਰ ਵੱਡੀ ਗਿਣਤੀ 'ਚ ਇਸ ਰੈਲੀ 'ਚ ਸ਼ਮੂਲੀਅਤ ਕਰਨਗੇ | ਸਰਕਲ ਪ੍ਰਧਾਨ ਤਰਸੇਮ ਸਿੰਘ ਬਰਾੜ ਅਤੇ ਜ਼ਿਲ੍ਹਾ ਜਨਰਲ ਸਕੱਤਰ ਅਮਰਿੰਦਰ ਸਿੰਘ ਬੰਨੀ ਬਰਾੜ ਨੇ ਦੱਸਿਆ ਕਿ ਰੈਲੀ ਸਬੰਧੀ ਉਨ੍ਹਾਂ ਵਲੋਂ ਵਰਕਰਾਂ ਨਾਲ ਤਾਲਮੇਲ ਕੀਤਾ ਗਿਆ ਤਾਂ ਵਰਕਰਾਂ ਵਲੋਂ ਇਸ ਰੈਲੀ 'ਚ ਸ਼ਾਮਿਲ ਹੋਣ ਲਈ ਭਰਪੂਰ ਹੁੰਗਾਰਾ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਬਰਨਾਲੇ ਦੀ ਇਹ ਰੈਲੀ ਇਕੱਠ ਪੱਖੋਂ ਨਵਾਂ ਇਤਿਹਾਸ ਸਿਰਜੇਗੀ ਤੇ ਵਿਰੋਧੀਆਂ ਅੰਦਰ ਹਲਚਲ ਪੈਦਾ ਕਰ ਦੇਵੇਗੀ | ਇਸ ਮੌਕੇ ਸੀਨੀ. ਕਾਂਗਰਸੀ ਆਗੂ ਰਮੇਸ਼ ਕੱਕੜ, ਸਾਬਕਾ ਪੰਚ ਰਾਮ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਗਮਦੂਰ ਸਿੰਘ ਬਰਾੜ, ਸਾਬਕਾ ਸਰਪੰਚ ਰਣਜੀਤ ਸਿੰਘ, ਪੰਚ ਸਤਨਾਮ ਸਿੰਘ ਭੋਲਾ ਜੌਹਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿ੍ੰਸੀਪਲ ਫੌਜਾ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਦੀ ਇੰਟਰਨੈਸ਼ਨਲ ਮੂਟ ਕੋਰਟ ਮੁਕਾਬਲੇ 'ਚ ਝੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।