29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਸਪੀਕਰ ਸੰਧਵਾਂ ਨੇ ਜਨਤਕ ਸਮੱਸਿਆਵਾਂ ਸੁਣੀਆਂ

ਅਜੀਤ ਡੈਸਕ 28-02-2026
ਕੋਟਕਪੂਰਾ, 27 ਫ਼ਰਵਰੀ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਨਿਵਾਸ ਸਥਾਨ ਪਿੰਡ ਸੰਧਵਾਂ ਵਿਖੇ ਲੋਕ ਦਰਬਾਰ ਲਗਾ ਕੇ ਹਲਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਮਸਲੇ ਜਿਵੇਂ ਕਿ ਪੀਣਯੋਗ ਪਾਣੀ, ਸੀਵਰੇਜ ਪ੍ਰਣਾਲੀ, ਗਲੀਆਂ ਦੀ ਮੁਰੰਮਤ, ਸੜਕਾਂ ਦੀ ਦਰੁਸਤੀ, ਸਟਰੀਟ ਲਾਈਟਾਂ ਆਦਿ ਆਦਿ ਮਸਲੇ ਲੋਕਾਂ ਨੇ ਉਨ੍ਹਾਂ ਦੇ ਸਾਹਮਣੇ ਰੱਖੇ | ਸੰਧਵਾਂ ਨੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਇਕ ਮਾਮਲੇ ਨੂੰ ਤਰਜੀਹ ਦੇ ਆਧਾਰ 'ਤੇ ਨਿਪਟਾਇਆ ਜਾਵੇ ਅਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਵੀ ਪੇਸ਼ ਕੀਤੀ ਜਾਵੇ | ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਸਰਕਾਰ ਦੀ ਪਹਿਲ ਹੈ ਅਤੇ ਹਰ ਨਾਗਰਿਕ ਨੂੰ ਸਰਕਾਰੀ ਸਹੂਲਤਾਂ ਦਾ ਪੂਰਾ ਲਾਭ ਮਿਲਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਹਲਕੇ ਦੇ ਸਮੂਹਿਕ ਵਿਕਾਸ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ |
ਪਿਛਲੀ ਖ਼ਬਰ ਦਸਮੇਸ਼ ਮਿਸ਼ਨ ਸਕੂਲ ਹਰੀਨੌਂ ਦੇ ਵਿਦਿਆਰਥੀਆਂ ਨੇ ਵਿੱਦਿਅਕ ਖ਼ੇਤਰ 'ਚ ਤਗਮੇ ਹਾਸਿਲ ਕੀਤੇ ਅਗਲੀ ਖ਼ਬਰ ਸਿਵਲ ਸਰਜਨ ਨੂੰ ਸਿਹਤ ਕਾਮਿਆਂ ਨੇ ਕਾਲੀਆਂ ਝੰਡੀਆਂ ਨਾਲ ਦਿੱਤੀ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।