29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਸਪੀਕਰ ਸੰਧਵਾਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ • ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਅਮੋਲਕ ਸਿੰਘ ਰਹੇ ਹਾਜ਼ਰ

ਅਜੀਤ ਡੈਸਕ 28-02-2026
ਫ਼ਰੀਦਕੋਟ, 27 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਅਹੁਦੇ ਦੀ ਸਹੁੰ ਚੁਕਾਈ ਗਈ | ਇਸ ਮੌਕੇ ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜੈਤੋ ਅਮੋਲਕ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਸਪੀਕਰ ਸੰਧਵਾਂ ਨੇ ਕਿਹਾ ਕਿ ਰਾਜਨੀਤੀ ਸਭ ਤੋਂ ਵੱਡੀ ਲੋਕ ਸੇਵਾ ਹੈ | ਉਨ੍ਹਾਂ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਲੋਕਤੰਤਰ ਦੀ ਨੀਂਹ ਹਨ ਅਤੇ ਇਨ੍ਹਾਂ ਰਾਹੀਂ ਪਿੰਡਾਂ ਦੇ ਸਮੁੱਚੇ ਵਿਕਾਸ ਨੂੰ ਨਵੀਂ ਦਿਸ਼ਾ ਮਿਲਦੀ ਹੈ | ਸਮਾਗਮ ਵਿਚ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਤੇਜ ਸਿੰਘ ਖੋਸਾ, ਚੇਅਰਮੈਨ ਇੰਮਪਰੂਵਮੈਂਟ ਟਰੱਸਟ ਗਗਨਦੀਪ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਦੀਪ ਮਲਹੋਤਰਾ, ਐਸ.ਡੀ.ਐਮ ਫ਼ਰੀਦਕੋਟ ਅਮਨਦੀਪ, ਐਸ.ਡੀ.ਐਮ ਕੋਟਕਪੂਰਾ ਸੁਖਰਾਜ ਸਿੰਘ ਢਿੱਲੋਂ ਅਤੇ ਐਸ.ਡੀ.ਐਮ ਜੈਤੋ ਵਿਕਰਮਜੀਤ, ਚੇਅਰਮੈਨ ਮਾਰਕੀਟ ਕਮੇਟੀ ਜੈਤੋ ਲਛਮਣ ਸਿੰਘ ਭਗਤੂਆਣਾ, ਬੀ.ਡੀ.ਪੀ.ਓ ਫ਼ਰੀਦਕੋਟ ਨੱਥਾ ਸਿੰਘ ਭੁੱਲਰ, ਬੀ.ਡੀ.ਪੀ.ਓ ਕੋਟਕਪੂਰਾ ਵਿਕਾਸ ਸ਼ਰਮਾ, ਬੀ.ਡੀ.ਪੀ.ਓ ਇਕਬਾਲ ਸਿੰਘ, ਸੁਪਰਡੈਂਟ ਪ੍ਰਭਚਰਨ ਸਿੰਘ, ਸੁਪਰਡੈਂਟ. ਮਨਪ੍ਰੀਤ ਸਿੰਘ, ਡੀ.ਸੀ.ਈ.ਓ. ਯੁੱਧਵੀਰ ਸਿੰਘ, ਪਰਮਜੀਤ ਸਿੰਘ ਰਾਮੇਆਣਾ ਮੀਤ ਪ੍ਰਧਾਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪ੍ਰੋ. ਗੁਰਸੇਵਕ ਸਿੰਘ ਜ਼ਿਲ੍ਹਾ ਵਾਈਸ ਕੁਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਫ਼ਰੀਦਕੋਟ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਪ ਆਗੂ, ਸਮੂਹ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮੰਤੀ ਦੇ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਐਸ.ਸੀ. ਕਮਿਸ਼ਨ ਨੇ ਸਿਵਲ ਹਸਪਤਾਲ ਦੇ ਇੱਕ ਡਾਕਟਰ ਨੂੰ ਕੀਤਾ ਤਲਬ ਅਗਲੀ ਖ਼ਬਰ ਬਲਵਿੰਦਰ ਕੌਰ ਸਰਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।