17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਖ਼ਾਲਸਾ ਸਕੂਲ 'ਚ ਸਾਇੰਸ ਦਿਵਸ ਮਨਾਇਆ

ਅਜੀਤ ਡੈਸਕ 01-03-2026
ਫ਼ਰੀਦਕੋਟ, 28 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸੰਗਤ ਸਾਹਿਬ ਭਾਈ ਫ਼ੇਰੂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਸਵੇਰ ਦੀ ਸਭਾ ਵਿਚ ਅੰਤਰਰਾਸ਼ਟਰੀ ਸਾਇੰਸ ਦਿਵਸ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਵੱਖ-ਵੱਖ ਵਿਗਿਆਨਕ ਮਾਡਲ ਅਤੇ ਪ੍ਰੋਜੈਕਟ ਪੇਸ਼ ਕਰਕੇ ਰਚਨਾਤਮਕ ਅਤੇ ਵਿਗਿਆਨਕ ਸੋਚ ਦਾ ਪ੍ਰਦਰਸ਼ਨ ਕੀਤਾ ਗਿਆ | ਪਿ੍ੰਸੀਪਲ ਮਨਪ੍ਰੀਤ ਸਿੰਘ ਨੇ ਬੱਚਿਆਂ ਨੂੰ ਵਿਗਿਆਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਵਿਗਿਆਨੀ ਸੀ ਵੀ. ਰਮਨ ਜੀ ਅਤੇ. ਡਾ. ਨਰਿੰਦਰ ਸਿੰਘ ਕਪਾਨੀ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ | ਬੱਚਿਆਂ ਨੇ ਸ਼ਾਨਦਾਰ ਵਿਗਿਆਨਕ ਪ੍ਰਦਰਸ਼ਨੀਆਂ ਲਗਾਈਆਂ ਅਤੇ ਸਾਰੇ ਸਕੂਲ ਵਿਚ ਵਿਗਿਆਨਕ ਮਾਹੌਲ ਰਚਿਆ | ਪਿ੍ੰਸੀਪਲ ਨੇ ਖ਼ੁਦ ਸਾਇੰਸ ਦੇ ਪ੍ਰਯੋਗ ਕਰਕੇ ਦਿਖਾਏ ਅਤੇ ਬੱਚਿਆਂ ਦੇ ਗਿਆਨ ਵਿਚ ਵਾਧਾ ਕੀਤਾ | ਅੰਤ ਵਿਚ ਪਿ੍ੰਸੀਪਲ ਨੇ ਸਾਇੰਸ ਅਤੇ ਗਣਿਤ ਦੇ ਅਧਿਆਪਕਾਂ ਦੀ ਸ਼ਲਾਘਾ ਕੀਤੀ ਅਤੇ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਸਰਕਾਰੀ ਸਕੂਲ ਮੋਰਾਂਵਾਲੀ ਦੇ ਵਿਦਿਆਰਥੀਆਂ ਨੇ ਵਿੱਦਿਅਕ ਫ਼ੇਰਾ ਲਗਾਇਆ ਅਗਲੀ ਖ਼ਬਰ ਬਾਬਾ ਖੇਤਰ ਪਾਲ ਮੰਦਿਰ 'ਚ ਹੋਲੀ ਦੇ ਪੂਜਨ ਸੰਬੰਧੀ ਤਿਆਰੀਆਂ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।