ਫ਼ਰੀਦਕੋਟ, 28 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਮੇਰਾ ਯੁਵਾ ਭਾਰਤ ਫ਼ਰੀਦਕੋਟ (ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ) ਦੇ ਸਹਿਯੋਗ ਨਾਲ ਪੰਡਿਤ ਚੇਤਨ ਦੇਵ ਸਰਕਾਰੀ ਬੀ. ਐੱਡ ਕਾਲਜ ਫ਼ਰੀਦਕੋਟ ਵਿਖੇ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਸਨ | ਜਿਸ ਵਿਚ ਕਾਲਜ ਦੇ ਪਿ੍ੰਸੀਪਲ ਡਾ. ਰਾਜੇਸ਼ ਮੋਹਨ ਨੇ ਸਭ ਨੂੰ ਜੀ ਆਇਆਂ ਕਿਹਾ | ਇਸ ਯੂਥ ਪਾਰਲੀਮੈਂਟ ਵਿਚ ਵੱਖ-ਵੱਖ ਸਕੂਲਾਂ ਕਾਲਜਾਂ ਦੇ ਬੱਚਿਆਂ ਨੇ ਹਿੱਸਾ ਲਿਆ | ਇਸ ਸਮਾਰੋਹ ਵਿਚ ਮੁੱਖ ਮਹਿਮਾਨ ਜੱਜ ਵਜੋਂ ਪ੍ਰੋਫ਼ੈਸਰ ਦਲਬੀਰ ਸਿੰਘ ਸ਼ਾਮਿਲ ਹੋਏ ਅਤੇ ਪਿ੍ੰਸੀਪਲ ਡਾ. ਸਮਰਾਟ ਖੰਨਾ, ਰਮਨਦੀਪ ਸਿੰਘ ਬਰਾੜ, ਪ੍ਰੋਫੈਸਰ ਜਸਬੀਰ ਕੌਰ ਜੱਸੀ ਅਤੇ ਪ੍ਰੋਫੈਸਰ ਕਰਮਜੀਤ ਸਿੰਘ ਨੇ ਜੱਜਾਂ ਦੀ ਭੂਮਿਕਾ ਨਿਭਾਈ | ਸੀਨੀਅਰ ਲੇਖਾ ਅਤੇ ਪ੍ਰੋਗਰਾਮ ਅਫ਼ਸਰ ਮਨਜੀਤ ਸਿੰਘ ਭੁੱਲਰ ਨੇ ਵਿਦਿਆਰਥੀਆਂ ਨੂੰ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਬਾਰੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਇਕ ਰਾਸ਼ਟਰੀ ਪਹਿਲ ਹੈ ਜਿਸਦਾ ਮਕਸਦ ਨੌਜਵਾਨਾਂ ਨੂੰ ਸੰਸਦੀ ਪ੍ਰਣਾਲੀ ਬਾਰੇ ਜਾਣਕਾਰੀ ਦੇਣਾ, ਉਨ੍ਹਾਂ ਵਿਚ ਨੇਤਰਤਵ ਵਿਚਾਰ ਪ੍ਰਗਟ ਕਰਨ ਅਤੇ ਦੇਸ਼ ਨਿਰਮਾਣ ਦੀ ਭਾਵਨਾ ਪੈਦਾ ਕਰਨਾ ਹੈ | ਪ੍ਰੋਫ਼ੈਸਰ ਦਲਬੀਰ ਸਿੰਘ ਨੇ ਆਏ ਹੋਏ ਮੁੱਖ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਆਪਣੇ ਵਿਚਾਰ ਪੇਸ਼ ਕੀਤੇ | ਜ਼ਿਲ੍ਹਾ ਯੁਵਾ ਅਧਿਕਾਰੀ ਮੋਹਿਤ ਕੁਮਾਰ ਸੈਣੀ ਨੇ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਬਾਰੇ ਬੱਚਿਆਂ 'ਚ ਆਪਣੇ ਵਿਚਾਰ ਪੇਸ਼ ਕੀਤੇ ਅਤੇ ਜੇਤੂ ਬੱਚਿਆਂ ਦਾ ਜੱਜਾਂ ਵਲੋਂ ਤਿਆਰ ਕੀਤਾ ਗਿਆ ਫ਼ਾਈਨਲ ਨਤੀਜਾ ਐਲਾਨਿਆ | ਜਿਸ ਵਿਚ ਨੂਰ ਪਹਿਲੇ, ਡੈਸੀ ਚਾਵਲਾ ਦੂਜੇ, ਦੀਆ ਸ਼ਰਮਾ ਤੀਜੇ, ਮਣੀਕੇਤ ਕੌਰ ਬਰਾੜ ਚੌਥੇ ਅਤੇ ਅੰਜਲੀ ਪੰਜਵੇਂ ਸਥਾਨ 'ਤੇ ਰਹੀ | ਜੇਤੂ ਵਿਦਿਆਰਥੀਆਂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਮੰਚ ਸੰਚਾਲਨ ਵਿਦਿਆਰਥਣਾਂ ਸ਼ਿਖਾ ਮਹਿਤਾ ਡੋਲੀ ਅਤੇ ਪਿ੍ਅੰਕਾ ਨੇ ਕੀਤਾ | ਇਸ ਮੌਕੇ ਪ੍ਰੋ. ਵੀਰ ਇੰਦਰਜੀਤ ਸਿੰਘ ਸਰਾਂ, ਪ੍ਰੋ. ਮਨਵਿੰਦਰ ਕੌਰ, ਪ੍ਰੋ. ਰਣਜੀਤ ਸਿੰਘ ਬਾਜਵਾ, ਪ੍ਰੋ. ਸੰਦੀਪ ਸਿੰਘ, ਮੇਰਾ ਯੁਵਾ ਭਾਰਤ ਦੇ ਤਰੁਣਜੀਤ ਸਿੰਘ ਅਤੇ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਵਿਕਸਿਤ ਭਾਰਤ ਯੂਥ ਪਾਰਲੀਮੈਂਟ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ
ਅਜੀਤ ਡੈਸਕ
01-03-2026