17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸੇਵਾ ਮੁਕਤ ਕਰਮਚਾਰੀ ਤੇ ਅਧਿਕਾਰੀ ਸਨਮਾਨਿਤ

ਅਜੀਤ ਡੈਸਕ 01-03-2026
ਫ਼ਰੀਦਕੋਟ, 28 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਰਜਿ: ਫ਼ਰੀਦਕੋਟ ਵਲੋਂ ਪੈਨਸ਼ਨਜ਼ ਭਵਨ ਵਿਖੇ 40 ਸੇਵਾ ਮੁਕਤ ਕਰਮਚਾਰੀਆਂ ਅਤੇ ਅਧਿਕਾਰੀਆਂ ਦਾ ਜਨਮ ਦਿਨ ਮਨਾਇਆ ਗਿਆ | ਸਮਾਗਮ 'ਚ ਪੁੱਜੇ ਮਹਿਮਾਨਾਂ ਦਾ ਗੁਰਦੇਵ ਸਿੰਘ ਭਾਣਾ, ਇੰਜ: ਜੀਤ ਸਿੰਘ ਅਤੇ ਮਨੋਹਰ ਸਿੰਘ ਧੁੰਨਾ ਨੇ ਸਵਾਗਤ ਕੀਤਾ | ਜਨਮ ਦਿਨ ਮਨਾਉਣ ਆਏ ਮਹਿਮਾਨਾਂ 'ਚ ਲਖਵੀਰ ਸਿੰਘ ਰਿਟਾਇਰਡ ਜ਼ਿਲ੍ਹਾ ਅਤੇ ਸੈਸ਼ਨ ਜੱਜ, ਆਤਮਾ ਸਿੰਘ ਸਿੱਧੂ, ਪਿ੍ੰਸੀਪਲ ਓਮ ਪ੍ਰਕਾਸ਼ ਛਾਬੜਾ, ਹਰਭਜਨ ਕੌਰ ਚਾਵਲਾ , ਰਾਜ ਰਾਣੀ ਪਟੇਲ, ਦਰਸ਼ਨ ਸਿੰਘ ਰੋਮਾਣਾ, ਮਨੋਹਰ ਸਿੰਘ ਦੀਪ ਵਲੋਂ ਉਨ੍ਹਾਂ ਦੀ ਨੂੰ ਹ ਪਰਮਿੰਦਰ ਕੌਰ ਵਿਸ਼ੇਸ਼ ਤੌਰ 'ਤੇ ਪੁੱਜੇ | ਸਮਾਗਮ 'ਚ ਇੰਜ. ਬਲਵੰਤ ਰਾਏ ਗੱਖੜ, ਪਿ੍ੰਸੀਪਲ ਕਿ੍ਸ਼ਨ ਕੁਮਾਰ ਬਕੋਲੀਆ, ਸੁਰਿੰਦਰ ਪਾਲ ਸ਼ਰਮਾ, ਆਤਮਾ ਸਿੰਘ ਸਿੱਧੂ ਨੇ ਆਪਣੇ ਵਿਚਾਰ ਅਤੇ ਰਚਨਾਵਾਂ ਪੇਸ਼ ਕੀਤੀਆਂ | ਮੰਚ ਸਕੱਤਰ ਦੀ ਭੂਮਿਕਾ ਜਗਤਾਰ ਸਿੰਘ ਗਿੱਲ ਨੇ ਨਿਭਾਉਂਦਿਆਂ ਪੰਜਾਬ ਸਰਕਾਰ ਵੱਲ ਕਿੰਨੇ ਡਿਊਜ਼ ਕਿੰਨੀ ਦੇਰ ਤੋਂ ਲਮਕਦੇ ਆ ਰਹੇ ਹਨ ਅਤੇ ਸੰਸਥਾ ਵਲੋਂ ਹੁਣ ਤੱਕ ਜੋ ਸੰਘਰਸ਼ ਕੀਤਾ ਗਿਆ ਅਤੇ ਅੱਗੇ ਕੀਤੇ ਜਾਣ ਵਾਲੇ ਸੰਘਰਸ਼ ਬਾਰੇ ਚਾਨਣਾ ਪਾਇਆ | ਪ੍ਰਧਾਨ ਇੰਦਰਜੀਤ ਸਿੰਘ ਖੀਵਾ ਨੇ ਦੱਸਿਆ ਕਿ ਇਸ ਸੰਸਥਾ ਦੇ ਰਿਕਾਰਡ ਤੋੜ 1986 ਮੈਂਬਰ ਬਣ ਚੁੱਕੇ ਹਨ ਤੇ ਮੈਂਬਰਾਂ ਦਾ 13 ਕਰੋੜ ਤੋਂ ਉੱਪਰ ਕਰੀਬ ਰੁਲਿਆ ਹੋਇਆ ਬਕਾਇਆ ਬਹਾਲ ਕਰਾਇਆ ਜਾ ਚੁੱਕਾ ਹੈ | ਇਸ ਮੌਕੇ ਹੈਡ ਮਾਸਟਰ ਸੰਤ ਸਿੰਘ ਅਤੇ ਪਿ੍ੰਸੀਪਲ ਕਿ੍ਸ਼ਨ ਕੁਮਾਰ ਬਕੋਲੀਆ ਨੂੰ ਸ਼ਾਨਦਾਰ ਸੇਵਾਵਾਂ ਪ੍ਰਤੀ ਸਨਮਾਨਿਤ ਕੀਤਾ ਗਿਆ | ਅੰਤ ਵਿਚ ਆਮ ਜਾਣਕਾਰੀ ਸਬੰਧੀ ਸਵਾਲ ਜਵਾਬ ਪੁੱਛੇ ਗਏ ਪਿ੍ੰਸੀਪਲ ਜਸਬੀਰ ਸਿੰਘ ਅਤੇ ਜੋਗਿੰਦਰ ਸਿੰਘ ਨੇ ਜਵਾਬ ਦੇ ਕੇ ਇਨਾਮ ਪ੍ਰਾਪਤ ਕੀਤੇ | ਜੱਜਮੈਂਟ ਦੀ ਭੂਮਿਕਾ ਅਮਰਜੀਤ ਸਿੰਘ ਵਾਲੀਆ, ਦਰਸ਼ਨ ਸਿੰਘ ਵਿਰਦੀ ਅਤੇ ਮੱਘਰ ਸਿੰਘ ਰੰਧਾਵਾ ਨੇ ਨਿਭਾਈ | ਸਮਾਗਮ ਦੇ ਅਖੀਰ ਵਿਚ ਮਹੀਨਾ ਫ਼ਰਵਰੀ ਦੌਰਾਨ ਸਵਰਗਵਾਸ ਹੋਏ ਮੈਂਬਰਾਂ ਪਿ੍ੰਸੀਪਲ ਫ਼ੌਜਾ ਸਿੰਘ ਬਰਾੜ, ਪ੍ਰੀਤਮ ਸਿੰਘ ਮਹਿਮੂਵਾਲਾ, ਪ੍ਰੋਫੈਸਰ ਸਤਪਾਲ ਸੇਠੀ, ਇੰਦਰਜੀਤ ਸਿੰਘ, ਪਿ੍ੰਸੀਪਲ ਸੁਰਜੀਤ ਸਿੰਘ, ਹਰਪਾਲ ਸਿੰਘ ਅਤੇ ਮਹਿੰਦਰ ਕੌਰ ਪ੍ਰਤੀ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ | ਇਸ ਮੌਕੇ ਦਰਸ਼ਨਾ ਬਕੋਲੀਆ, ਉਨ੍ਹਾਂ ਦਾ ਦੋਹਤਾ ਰਨਵੀਰ, ਜੰਗੀਰ ਕੌਰ, ਕਿਰਨ ਬਾਲਾ ਝਾਂਜੀ, ਨਿਰਮਲਾ ਕੁਮਾਰੀ, ਪਿ੍ੰਸੀਪਲ ਸੁਰਿੰਦਰ ਪਾਲ ਸਰਾਂ, ਬਲਵਿੰਦਰ ਸਿੰਘ ਬੁਗਰਾ, ਬਿਸ਼ਨ ਕੁਮਾਰ ਅਰੋੜਾ ਅਤੇ ਆਪਿੰਦਰ ਪਾਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਨਵਾਂ ਰੋੜੀਕਪੂਰਾ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ-ਅਮੋਲਕ ਸਿੰਘ ਅਗਲੀ ਖ਼ਬਰ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।