ਜੈਤੋ, 28 ਫ਼ਰਵਰੀ (ਗੁਰਮੀਤਪਾਲ ਰੋੜੀਕਪੂਰਾ)-ਨੇੜਲੇ ਪਿੰਡ ਨਵਾਂ ਰੋੜੀਕਪੂਰਾ ਦੇ ਸਮੁੱਚੇ ਵਿਕਾਸ ਲਈ ਨਵੀਂ ਰਫ਼ਤਾਰ ਦੇਣ ਦੇ ਮਕਸਦ ਨਾਲ ਵਿਧਾਇਕ ਅਮੋਲਕ ਸਿੰਘ ਪਿੰਡ ਦੇ ਸਰਪੰਚ ਜਸਕਰਨ ਸਿੰਘ ਬਰਾੜ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈੱਕ ਸੌਂਪਿਆ | ਵਿਧਾਇਕ ਅਮੋਲਕ ਸਿੰਘ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਨਵਾਂ ਰੋੜੀਕਪੂਰਾ ਦੇ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸੜਕਾਂ, ਨਾਲੀਆਂ, ਪੀਣ ਵਾਲੇ ਪਾਣੀ, ਸਫ਼ਾਈ ਪ੍ਰਬੰਧ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਸਰਕਾਰ ਵਲੋਂ ਲਗਾਤਾਰ ਫ਼ੰਡ ਉਪਲਬਧ ਕਰਵਾਏ ਜਾਣਗੇ | ਉਨ੍ਹਾਂ ਸਰਪੰਚ ਅਤੇ ਪੰਚਾਇਤ ਮੈਂਬਰਾਂ ਨੂੰ ਅਪੀਲ ਕੀਤੀ ਕਿ ਵਿਕਾਸ ਕਾਰਜ ਪਾਰਦਰਸ਼ੀ ਅਤੇ ਲੋਕਹਿਤ ਵਿਚ ਕੀਤੇ ਜਾਣ | ਸਰਪੰਚ ਜਸਕਰਨ ਸਿੰਘ ਬਰਾੜ ਨੇ ਵਿਧਾਇਕ ਅਮੋਲਕ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਫ਼ੰਡ ਨੂੰ ਪਿੰਡ ਦੀਆਂ ਅਹਿਮ ਲੋੜਾਂ 'ਤੇ ਖਰਚ ਕੀਤਾ ਜਾਵੇਗਾ | ਇਸ ਮੌਕੇ ਨਵਾਂ ਰੋੜੀਕਪੂਰਾ ਸਰਪੰਚ ਦੇ ਜਸਕਰਨ ਸਿੰਘ ਬਰਾੜ, ਅਰਵਿੰਦਰ ਸਿੰਘ ਬਿੰਦਰ ਬਰਾੜ ਸਰਪੰਚ ਗੁਲਾਬਗੜ੍ਹ (ਰੋੜੀਕਪੂਰਾ), ਬਲਾਕ ਸੰਮਤੀ ਮੈਂਬਰ ਕਸ਼ਮੀਰ ਸਿੰਘ ਢਿੱਲੋਂ, ਗੁਰਮੇਲ ਸਿੰਘ ਬਰਾੜ ਸਾਬਕਾ ਸਰਪੰਚ, ਪੰਚ ਬਲਵਿੰਦਰ ਸਿੰਘ, ਪੰਚ ਜਲੰਧਰ ਸਿੰਘ, ਪੰਚ ਗੁਰਸੇਵਕ ਸਿੰਘ, ਪੰਚ ਹਰਪਾਲ ਕੌਰ, ਸੁਖਜਿੰਦਰ ਸਿੰਘ, ਪੰਚ ਬਲਦੇਵ ਸਿੰਘ ਜਵੰਦਾ, ਜਤਿੰਦਰ ਸਿੰਘ ਬਰਾੜ ਨਵਾਂ ਰੋੜੀਕਪੂਰਾ, ਜਸਕਰਨ ਸਿੰਘ (ਜੱਸੀ) ਤੇ ਗੁਰਮੇਲ ਸਿੰਘ ਢਿੱਲੋਂ ਆਦਿ ਹਾਜ਼ਰ ਸਨ |
ਪਿੰਡ ਨਵਾਂ ਰੋੜੀਕਪੂਰਾ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ-ਅਮੋਲਕ ਸਿੰਘ
ਅਜੀਤ ਡੈਸਕ
01-03-2026