17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਗੁਰਿੰਦਰ ਹੱਤਿਆ ਕਾਂਡ ਮਾਮਲੇ 'ਚ ਦੋਸ਼ੀਆਂ ਖ਼ਿਲਾਫ਼ ਅਦਾਲਤ 'ਚ ਚਾਰਜਸ਼ੀਟ ਪੇਸ਼

ਅਜੀਤ ਡੈਸਕ 01-03-2026
ਫ਼ਰੀਦਕੋਟ, 28 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਕਰੀਬ ਤਿੰਨ ਮਹੀਨੇ ਪਹਿਲਾਂ 28-29 ਨਵੰਬਰ 2025 ਦੀ ਦਰਮਿਆਨੀ ਰਾਤ ਨੂੰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਸੁਖਣਵਾਲਾ 'ਚ ਗੁਰਿੰਦਰ ਸਿੰਘ ਨਾਮਕ ਨੌਜਵਾਨ ਦਾ ਕਤਲ ਹੋ ਜਾਂਦਾ ਹੈ, ਘਟਨਾ ਨੂੰ ਅੰਜਾਮ ਉਸ ਦੀ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਦਿੱਤਾ ਸੀ | ਹਾਲਾਂਕਿ ਇਸ ਘਟਨਾ ਨੂੰ ਪਹਿਲਾਂ ਚੋਰੀ ਦੀ ਵਾਰਦਾਤ ਬਣਾ ਕੇ ਪੇਸ਼ ਕੀਤਾ ਗਿਆ ਸੀ ਪਰ ਪੁਲਿਸ ਦੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਰੁਪਿੰਦਰ ਕੌਰ ਵਲੋਂ ਹੀ ਆਪਣੇ ਪ੍ਰੇਮੀ ਹਰਕੰਵਲ ਪ੍ਰੀਤ ਸਿੰਘ ਨਾਲ ਮਿਲ ਕੇ ਗੁਰਿੰਦਰ ਸਿੰਘ ਦੀ ਗਲਾ ਘੁੱਟ ਕੇ ਹੱਤਿਆ ਕੀਤੀ ਸੀ ਜਿਸ ਤੋਂ ਬਾਅਦ ਪੁਲਿਸ ਵਲੋਂ ਰੁਪਿੰਦਰ ਕੌਰ ਨੂੰ ਮੌਕੇ 'ਤੇ ਹੀ ਗਿ੍ਫ਼ਤਾਰ ਕਰ ਲਿਆ ਸੀ ਅਤੇ ਬਾਅਦ ਵਿਚ ਉਸਦੇ ਪ੍ਰੇਮੀ ਹਰਕੰਵਲ ਪ੍ਰੀਤ ਸਿੰਘ ਵਲੋਂ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਸੀ | ਜਾਂਚ ਦੌਰਾਨ ਸਾਹਮਣੇ ਆਇਆ ਕਿ ਹਰਕੰਵਲਪ੍ਰੀਤ ਸਿੰਘ ਦੇ ਨਾਲ ਉਸ ਦਾ ਇਕ ਦੋਸਤ ਸ਼ਿਵਜੀਤ ਸਿੰਘ ਵੀ ਸੀ ਜੋ ਕਾਰ ਵਿਚ ਉਸਨੂੰ ਨਾਲ ਲੈ ਕੇ ਆਇਆ ਸੀ, ਜਿਸ ਦੀ ਬਾਅਦ ਵਿਚ ਗਿ੍ਫ਼ਤਾਰੀ ਹੋਈ ਅਤੇ ਇਸ ਮਾਮਲੇ ਦੀ ਜਾਂਚ ਜਦੋਂ ਅੱਗੇ ਵਧੀ ਤਾਂ ਇਕ ਹੋਰ ਪਹਿਲੂ ਸਾਹਮਣੇ ਆਇਆ ਕਿ ਰੁਪਿੰਦਰ ਕੌਰ ਦੀ ਸਹੇਲੀ ਰਵਿੰਦਰ ਕੌਰ ਜਿਸ ਨੂੰ ਇਸ ਸਾਜਿਸ਼ ਦਾ ਪਹਿਲਾਂ ਤੋਂ ਹੀ ਪਤਾ ਸੀ ਕਿ ਗੁਰਿੰਦਰ ਸਿੰਘ ਦੀ ਹੱਤਿਆ ਕੀਤੀ ਜਾਣੀ ਹੈ ਪਰ ਇਸ ਸਬੰਧੀ ਨਾ ਤਾਂ ਉਸ ਵਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਤੇ ਨਾ ਹੀ ਗੁਰਿੰਦਰ ਸਿੰਘ ਨੂੰ ਇਸ ਸੰਬੰਧੀ ਸੁਚੇਤ ਕੀਤਾ ਗਿਆ ਜਿਸ ਦੇ ਚੱਲਦੇ ਪੁਲਿਸ ਵਲੋਂ ਰੁਪਿੰਦਰ ਕੌਰ ਦੀ ਸਹੇਲੀ ਰਵਿੰਦਰ ਕੌਰ ਨੂੰ ਵੀ ਇਸ ਮਾਮਲੇ ਵਿਚ ਨਾਮਜ਼ਦ ਕਰ ਗਿ੍ਫ਼ਤਾਰ ਕੀਤਾ ਸੀ | ਹੁਣ ਕਰੀਬ ਤਿੰਨ ਮਹੀਨਿਆਂ ਬਾਅਦ ਪੁਲਿਸ ਵਲੋਂ ਇਸ ਮਾਮਲੇ ਦੀ 240 ਪੰਨਿਆਂ ਦੀ ਚਾਰਜ ਸ਼ੀਟ ਅਦਾਲਤ ਵਿਚ ਪੇਸ਼ ਕਰ ਦਿੱਤੀ ਗਈ ਹੈ | ਜਿਸ ਵਿਚ ਮੁੱਖ ਦੋਸ਼ੀ ਰੁਪਿੰਦਰ ਕੌਰ ਅਤੇ ਉਸ ਦੇ ਪ੍ਰੇਮੀ ਹਰਕੰਵਲ ਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ | ਫਿਲਹਾਲ ਇਸ ਮਾਮਲੇ ਵਿਚ ਇਹ ਸਾਹਮਣੇ ਆਇਆ ਹੈ ਕਿ ਗੁਰਿੰਦਰ ਸਿੰਘ ਦੀ ਸਾਜਿਸ਼ ਤਹਿਤ ਗਲਾ ਘੁੱਟ ਕੇ ਹੱਤਿਆ ਕੀਤੀ ਗਈ | ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 10 ਮਾਰਚ ਨੂੰ ਫ਼ਰੀਦਕੋਟ ਦੀ ਅਦਾਲਤ ਵਿਚ ਹੋਵੇਗੀ |
ਪਿਛਲੀ ਖ਼ਬਰ ਪੁਲਿਸ ਮੁਲਾਜ਼ਮਾਂ ਨੇ ਕੇਂਦਰੀ ਮਾਡਰਨ ਜੇਲ੍ਹ ਦੀ ਕੀਤੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਵਲੋਂ ਜੈਤੋ 'ਚ ਭਾਜਪਾ ਵਰਕਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।