17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਜ਼ਿਲ੍ਹਾ ਪੱਧਰੀ ਭਾਸ਼ਨ ਮੁਕਾਬਲੇ 'ਚ ਐਨ.ਐਸ.ਐਸ ਵਲੰਟੀਅਰ ਜੇਤੂ ਰਹੇ

ਅਜੀਤ ਡੈਸਕ 01-03-2026
ਫ਼ਰੀਦਕੋਟ, 28 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਵਿਕਸਤ ਭਾਰਤ ਯੂਥ ਪਾਰਲੀਮੈਂਟ ਨਾਮਕ ਇਕ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ 'ਐਮਰਜੈਂਸੀ ਦੇ ਪੰਜਾਹ ਸਾਲ : ਭਾਰਤੀ ਲੋਕਤੰਤਰ ਲਈ ਸਬਕ' ਸਿਰਲੇਖ ਹੇਠ ਭਾਸ਼ਣ ਮੁਕਾਬਲੇ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਬੀ.ਐੱਡ ਕਾਲਜ ਫ਼ਰੀਦਕੋਟ ਵਿਖੇ ਕਰਵਾਏ ਗਏ | ਇਸ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਦੇ ਐਨ.ਐਸ.ਐਸ ਵਲੰਟੀਅਰ ਨੂਰ ਬੀ.ਏ ਭਾਗ ਦੂਜਾ ਨੇ ਪਹਿਲਾ ਅਤੇ ਦੀਆ ਸ਼ਰਮਾ ਬੀ.ਏ ਭਾਗ ਦੂਜਾ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ | ਇਸ ਪ੍ਰੋਗਰਾਮ ਵਿਚ ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਮਾਗਮ ਦੇ ਮੁੱਖ ਮਹਿਮਾਨ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਸਨ | ਜਿਨ੍ਹਾਂ ਨੇ ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ | ਇਨ੍ਹਾਂ ਵਲੰਟੀਅਰਾਂ ਨੂੰ ਇਸ ਪ੍ਰਾਪਤੀ ਤੱਕ ਪਹੁੰਚਾਉਣ ਲਈ ਐਨ.ਐਸ.ਐਸ ਵਿਭਾਗ ਦੇ ਪ੍ਰੋ.ਮਨਿੰਦਰ ਕੌਰ ਵਿਰਕ (ਕਨਵੀਨਰ ਲੜਕੀਆਂ) ਅਤੇ ਪ੍ਰੋਗਰਾਮ ਅਫ਼ਸਰ ਡਾ. ਵੀਰਪਾਲ ਕੌਰ, ਪ੍ਰੋ. ਹਰਪ੍ਰੀਤ ਸਿੰਘ ਸਫ਼ੀ ਅਤੇ ਪ੍ਰੋ. ਗਗਨਦੀਪ ਸਿੰਘ ਨੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਬਾਖ਼ੂਬੀ ਨਿਭਾਇਆ | ਇਸ ਮੌਕੇ ਕਾਲਜ ਬਰਸਰ ਡਾ. ਸ਼ਾਲਿਨੀ ਗੋਇਲ, ਪ੍ਰੋ. ਪਵਨ ਵਾਲੀਆ ਤੇ ਪ੍ਰੋ. ਗੌਰਵ ਧਵਨ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜੇ.ਈ. ਗੁਰਜੀਤ ਸਿੰਘ ਧਾਲੀਵਾਲ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਗਮ 2 ਕੱਲ੍ਹ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਡੱਲੇਵਾਲਾ ਵਿਖੇ 'ਵੇਸਟ ਟੂ ਵੈਲਥ' ਵਿਸ਼ੇ 'ਤੇ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।